19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

India vs New Zealand 1st Test: ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦਾ ਪਹਿਲਾ ਟੈਸਟ ਸ਼ੁਰੂ, ਸਿਰਾਜ ਤੇ ਜਡੇਜਾ ਪਲੇਇੰਗ ਇਲੈਵਨ ’ਚੋਂ ਬਾਹਰ

ਵੈਲਿੰਗਟਨ, 19 ਨਵੰਬਰ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲੇ ਟੈਸਟ ਮੈਚ ਦੀ ਸ਼ੁਰੂਆਤ ਹੋ ਗਈ ਹੈ। ਵੈਲਿੰਗਟਨ ਵਿਚ ਖੇਡੇ ਜਾ ਰਹੇ ਇਸ ਮੁਕਾਬਲੇ 'ਚ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...

Ad Position 21
No active advertisement
ਅਜੀਤ ਡੈਸਕ 19-11-2026
 ਵੈਲਿੰਗਟਨ, 19 ਨਵੰਬਰ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲੇ ਟੈਸਟ ਮੈਚ ਦੀ ਸ਼ੁਰੂਆਤ ਹੋ ਗਈ ਹੈ। ਵੈਲਿੰਗਟਨ ਵਿਚ ਖੇਡੇ ਜਾ ਰਹੇ ਇਸ ਮੁਕਾਬਲੇ 'ਚ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ।
 
ਇਸ ਮੈਚ 'ਚ ਭਾਰਤੀ ਟੀਮ ਲਈ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਵਾਪਸੀ ਅਹਿਮ ਰਹੀ ਹੈ। ਉਨ੍ਹਾਂ ਦੀ ਵਾਪਸੀ ਨਾਲ ਭਾਰਤੀ ਗੇਂਦਬਾਜ਼ੀ ਹਮਲੇ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਹਾਲਾਂਕਿ ਮੁਹੰਮਦ ਸਿਰਾਜ ਅਤੇ ਰਵਿੰਦਰ ਜਡੇਜਾ ਨੂੰ ਪਲੇਇੰਗ ਇਲੈਵਨ ਵਿਚ ਜਗ੍ਹਾ ਨਹੀਂ ਮਿਲੀ, ਜਿਸ ਨੇ ਕ੍ਰਿਕਟ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।
 
ਭਾਰਤੀ ਟੀਮ ਇਸ ਮੁਕਾਬਲੇ ਵਿਚ ਸ਼ੁਰੂ ਤੋਂ ਹੀ ਨਿਊਜ਼ੀਲੈਂਡ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰੇਗੀ। ਦੂਜੇ ਪਾਸੇ ਮੇਜ਼ਬਾਨ ਟੀਮ ਦੀ ਨਜ਼ਰ ਪਹਿਲੀ ਪਾਰੀ 'ਚ ਵੱਡਾ ਸਕੋਰ ਖੜ੍ਹਾ ਕਰਨ ’ਤੇ ਹੋਵੇਗੀ। ਪਹਿਲੇ ਟੈਸਟ ਵਿਚ ਭਾਰਤੀ ਟੀਮ ਦਾ ਪ੍ਰਦਰਸ਼ਨ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਦੇ ਫਾਈਨਲ ਦੀਆਂ ਉਮੀਦਾਂ ਦੇ ਲਿਹਾਜ਼ ਨਾਲ ਵੀ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। 
Ad Position 22
No active advertisement
ਅਗਲੀ ਖ਼ਬਰ ਚੱਕਰਵਾਤ ‘ਅਕਵਾਨ’ ਦਾ ਖ਼ਤਰਾ: ਪੱਛਮੀ ਬੰਗਾਲ ’ਚ ਫਸਲਾਂ ਬਚਾਉਣ ਲਈ ਕਿਸਾਨਾਂ ਦੀ ਜੱਦੋ-ਜਹਿਦ
Ad Position 24