19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਾਂਗਰਸ ਵਲੋਂ 21 ਨੰਵਬਰ ਨੂੰ ਲੁਧਿਆਣਾ ਤੋਂ ਸ਼ੁਰੂ ਕੀਤਾ ਜਾਵੇਗਾ ਇਨਸਾਫ਼ ਮਾਰਚ, ਰਾਜਾ ਵੜਿੰਗ ਨੇ ਪ੍ਰੈੱਸ ਵਾਰਤਾ ਕਰ ਦਿੱਤੀ ਜਾਣਕਾਰੀ

ਲੁਧਿਆਣਾ, 19 ਨਵੰਬਰ (ਜਤਿੰਦਰ ਭੰਬੀ/ਰੂਪੇਸ਼ ਕੁਮਾਰ) - 21 ਨਵੰਬਰ ਨੂੰ ਲੁਧਿਆਣਾ ਤੋਂ ਕਾਂਗਰਸ ਵਲੋਂ ਇਨਸਾਫ਼ ਮਾਰਚ ਸ਼ੁਰੂ ਕੀਤਾ ਜਾਵੇਗਾ। ਇਸ...

Ad Position 21
No active advertisement
ਅਜੀਤ ਡੈਸਕ 19-11-2026

ਲੁਧਿਆਣਾ, 19 ਨਵੰਬਰ (ਜਤਿੰਦਰ ਭੰਬੀ/ਰੂਪੇਸ਼ ਕੁਮਾਰ) - 21 ਨਵੰਬਰ ਨੂੰ ਲੁਧਿਆਣਾ ਤੋਂ ਕਾਂਗਰਸ ਵਲੋਂ ਇਨਸਾਫ਼ ਮਾਰਚ ਸ਼ੁਰੂ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਦਿੱਤੀ ਗਈ। ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਦੇ ਤਹਿਤ 21 ਨਵੰਬਰ ਨੂੰ ਉਨ੍ਹਾਂ ਵੱਲੋਂ ਇਨਸਾਫ਼ ਮਾਰਚ ਕੱਢਿਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਇਸੇ ਪ੍ਰਕਾਰ ਵੱਖ-ਵੱਖ ਆਗੂਆਂ ਦੇ ਅਗਵਾਈ ਵਿਚ ਪੰਜਾਬ ਵਿਚ ਵੱਖ-ਵੱਖ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਹੋਰ ਕਈ ਪ੍ਰਕਾਰ ਦੀਆਂ ਰੈਲੀਆਂ ਕੱਢੀਆਂ ਜਾਣਗੀਆਂ ਜੋ ਵਿਧਾਨ ਸਭਾ ਚੋਣਾਂ ਤੱਕ ਜਾਰੀ ਰਹਿਣਗੀਆਂ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਨਾਲ ਹੀ ਉਨ੍ਹਾਂ ਨੇ ਅਕਾਲੀ-ਭਾਜਪਾ ਗੱਠਜੋੜ ਦੀਆਂ ਚੱਲ ਰਹੀ ਚਰਚਾਵਾਂ 'ਤੇ ਵੀ ਤਿੱਖਾ ਹਮਲਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਕਾਲਜ ਦੇ ਬਾਹਰ ਵਾਪਰਿਆ ਹਾਦਸਾ, ਵਿਧਾਇਕ ਸੰਦੀਪ ਜਾਖੜ ਬਣੇ ਮਦਦਗਾਰ ਅਗਲੀ ਖ਼ਬਰ ਭਾਜਪਾ ਦੀ ਸਿਆਸੀ ਤਾਕਤ ਚ ਹੋਰ ਇਜ਼ਾਫਾ, ਸੈਂਕੜੇ ਲੋਕ ਪਾਰਟੀ 'ਚ ਹੋਏ ਸ਼ਾਮਿਲ
Ad Position 24