19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦੋ ਸਾਲਾ ਮਾਸੂਮ ਦੇ ਕਤਲ ਦੀ ਗੁੱਥੀ ਸੁਲਝੀ, ਪਿੰਡ ਦੀ ਹੀ 20 ਸਾਲਾ ਔਰਤ ਗ੍ਰਿਫ਼ਤਾਰ

ਲਾਲੜੂ (ਮੁਹਾਲੀ), 19 ਨਵੰਬਰ - ਪਿੰਡ ਬੱਲੋਪੁਰ ਵਿਚ ਦੋ ਸਾਲਾ ਮਾਸੂਮ ਦੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮੁਹਾਲੀ ਪੁਲਿਸ...

Ad Position 21
No active advertisement
ਅਜੀਤ ਡੈਸਕ 19-11-2026

ਲਾਲੜੂ (ਮੁਹਾਲੀ), 19 ਨਵੰਬਰ - ਪਿੰਡ ਬੱਲੋਪੁਰ ਵਿਚ ਦੋ ਸਾਲਾ ਮਾਸੂਮ ਦੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮੁਹਾਲੀ ਪੁਲਿਸ ਨੇ ਪਿੰਡ ਦੀ ਹੀ ਰਹਿਣ ਵਾਲੀ 20 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੋਨਿਕਾ ਪਤਨੀ ਰੇਸ਼ਮ ਵਾਸੀ ਪਿੰਡ ਬੱਲੋਪੁਰ ਵਜੋਂ ਹੋਈ। ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਔਰਤ ਨੇ ਬੱਚੇ ਨੂੰ ਅਗਵਾ ਕਰਕੇ ਉਸ ਦਾ ਕਤਲ ਕਰਨ ਅਤੇ ਬਾਅਦ ਵਿਚ ਲਾਸ਼ ਛੱਤ ਉੱਪਰ ਰੱਖਣ ਦੀ ਗੱਲ ਕਬੂਲ ਕੀਤੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਕੁਝ ਦਿਨ ਪਹਿਲਾਂ ਮੁਲਜ਼ਮ ਦਾ ਗਰਭਪਾਤ ਹੋਇਆ ਸੀ, ਜਿਸ ਕਾਰਨ ਉਹ ਮਾਨਸਿਕ ਤਣਾਅ ਵਿਚ ਸੀ।
ਐੱਸ.ਐੱਸ.ਪੀ. ਮੁਹਾਲੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਿੰਡ ਬੱਲੋਪੁਰ ਵਾਸੀ ਗੁਰਵਿੰਦਰ ਸਿੰਘ ਦਾ ਦੋ ਸਾਲਾ ਪੁੱਤਰ 14 ਨਵੰਬਰ ਨੂੰ ਦੁਪਹਿਰ ਕਰੀਬ ਡੇਢ ਵਜੇ ਘਰ ਦੇ ਬਾਹਰ ਖੇਡਦਿਆਂ ਅਚਾਨਕ ਲਾਪਤਾ ਹੋ ਗਿਆ ਸੀ। ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਬੱਚੇ ਦੀ ਭਾਲ ਕੀਤੀ ਗਈ, ਪਰ ਕੋਈ ਸੁਰਾਗ ਨਾ ਮਿਲਿਆ। ਅਗਲੇ ਦਿਨ 15 ਨਵੰਬਰ ਦੀ ਸਵੇਰ ਗੁਆਂਢੀ ਰਾਜਬੀਰ ਸਿੰਘ ਦੇ ਮਕਾਨ ਦੀ ਛੱਤ ਤੋਂ ਬੱਚੇ ਦੀ ਲਾਸ਼ ਬਰਾਮਦ ਹੋਈ। ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਗੱਲ ਸਾਹਮਣੇ ਆਉਣ ਮਗਰੋਂ ਥਾਣਾ ਲਾਲੜੂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀ.ਐਨ.ਐੱਸ. ਦੀਆਂ ਧਾਰਾਵਾਂ 140(1) ਅਤੇ 103(1) ਤਹਿਤ ਮਾਮਲਾ ਦਰਜ ਕੀਤਾ ਗਿਆ।
ਐੱਸ.ਐੱਸ.ਪੀ. ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸ.ਪੀ. ਦਿਹਾਤੀ ਜਸਪਿੰਦਰ ਸਿੰਘ ਗਿੱਲ ਅਤੇ ਡੀ.ਐੱਸ.ਪੀ. ਵਰਿੰਦਰ ਸਿੰਘ ਖੋਸਾ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। 
ਪੁਲਿਸ ਟੀਮਾਂ ਨੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣ ਦੇ ਨਾਲ ਤਕਨੀਕੀ ਅਤੇ ਵਿਗਿਆਨਕ ਸਬੂਤ ਇਕੱਠੇ ਕੀਤੇ। ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰਨ ਮਗਰੋਂ 19 ਨਵੰਬਰ ਨੂੰ ਸੋਨਿਕਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਸੋਨਿਕਾ ਨੇ ਬੱਚੇ ਨੂੰ ਅਗਵਾ ਕਰਕੇ ਕਤਲ ਕਰਨ ਦੀ ਗੱਲ ਮੰਨੀ। ਜਾਂਚ ਵਿਚ ਸਾਹਮਣੇ ਆਇਆ ਕਿ ਕੁਝ ਦਿਨ ਪਹਿਲਾਂ ਉਸ ਦਾ ਗਰਭਪਾਤ ਹੋਇਆ ਸੀ ਅਤੇ ਉਹ ਮਾਨਸਿਕ ਤਣਾਅ ਵਿਚ ਰਹਿ ਰਹੀ ਸੀ। ਪੁਲਿਸ ਮੁਤਾਬਕ ਇਸੇ ਪ੍ਰੇਸ਼ਾਨੀ ਦੌਰਾਨ ਗੁੱਸੇ ਅਤੇ ਆਕਰੋਸ਼ ਵਿਚ ਆ ਕੇ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਹਾਲਾਂਕਿ ਕਤਲ ਦੇ ਅਸਲ ਕਾਰਨਾਂ ਅਤੇ ਪੂਰੇ ਘਟਨਾਕ੍ਰਮ ਦੀ ਜਾਂਚ ਅਜੇ ਜਾਰੀ ਹੈ।
ਪੁਲਿਸ ਨੇ ਕਤਲ ਵਿਚ ਵਰਤੇ ਗਏ ਕੰਬਲ ਅਤੇ ਚਾਦਰ ਨੂੰ ਵੀ ਬਰਾਮਦ ਕਰ ਲਿਆ। ਮੁਲਜ਼ਮ ਔਰਤ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਅਗਲੀ ਖ਼ਬਰ ਪਾਕਿਸਤਾਨ ਦੇ ਮੰਤਰੀ, ਡਾ. ਮੁਸਾਦਿਕ ਮਸੂਦ ਮਲਿਕ ਕਰਨਗੇ 'ਐਸ.ਸੀ.ਓ. ਸਭਿਅਤਾਵਾਂ ਬਾਰੇ ਸੰਵਾਦ ਮੰਚ' ਵਿਚ ਪਾਕਿਸਤਾਨੀ ਵਫ...
Ad Position 24