ਚੰਡੀਗੜ੍ਹ , 19 ਨਵੰਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਮੀਦਵਾਰਾਂ ਵਲੋਂ ਦਾਇਰ ਕੀਤੀਆਂ ਗਈਆਂ ਕਈ ਪਟੀਸ਼ਨਾਂ 'ਤੇ ਸੁਣਵਾਈ ਕਰਨ ਤੋਂ ਬਾਅਦ, ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੁਆਰਾ ਕਰਵਾਈ ਗਈ ਪੰਜਾਬ ਸਟੇਟ ਸਿਵਲ ਸਰਵਿਸਿਜ਼ (PCS) ਪ੍ਰੀਖਿਆ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਹੈ।
ਇਹ ਪ੍ਰੀਖਿਆ ਅਪ੍ਰੈਲ 2026 ਵਿਚ ਲਈ ਗਈ ਸੀ ਅਤੇ ਇਸ ਦੇ ਨਤੀਜੇ 4 ਨਵੰਬਰ ਨੂੰ ਐਲਾਨੇ ਗਏ ਸਨ, ਜਿਸ ਵਿਚ 331 ਅਸਾਮੀਆਂ ਲਈ 751 ਉਮੀਦਵਾਰਾਂ ਨੂੰ ਇੰਟਰਵਿਊ ਵਾਸਤੇ ਸ਼ਾਰਟਲਿਸਟ ਕੀਤਾ ਗਿਆ ਸੀ। ਹਾਈ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਲਈ ਤੈਅ ਕੀਤੀ ਹੈ।