19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨੌਜਵਾਨ ਦੀ ਦੁਬਈ ਚ ਹੋਈ ਮੌਤ, ਪਿੰਡ ਪੁੱਜੀ ਮ੍ਰਿਤਕ ਦੇਹ

ਫ਼ਤਹਿਗੜ੍ਹ ਚੂੜੀਆਂ (ਗੁਰਦਾਸਪੁਰ), 19 ਨਵੰਬਰ (ਐਮ.ਐਸ. ਫੁੱਲ) - ਫ਼ਤਹਿਗੜ੍ਹ ਚੂੜੀਆਂ ਤੋਂ ਕੁਝ ਕਿਲੋਮੀਟਰ ਦੂਰ ਪਿੰਡ ਕਾਲਾ ਅਫਗਾਨਾਂ ਦੇ ਨੌਜਵਾਨ ਬਲਜੀਤ ਸਿੰਘ...

Ad Position 21
No active advertisement
ਅਜੀਤ ਡੈਸਕ 19-11-2026

ਫ਼ਤਹਿਗੜ੍ਹ ਚੂੜੀਆਂ  (ਗੁਰਦਾਸਪੁਰ), 19 ਨਵੰਬਰ (ਐਮ.ਐਸ. ਫੁੱਲ) - ਫ਼ਤਹਿਗੜ੍ਹ ਚੂੜੀਆਂ ਤੋਂ ਕੁਝ ਕਿਲੋਮੀਟਰ ਦੂਰ ਪਿੰਡ ਕਾਲਾ ਅਫਗਾਨਾਂ ਦੇ ਨੌਜਵਾਨ ਬਲਜੀਤ ਸਿੰਘ 38 ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ 
 ਬਲਜੀਤ ਸਿੰਘ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਲੜਕੀਆਂ ਛੱਡ ਗਿਆ ਹੈ। ਇਸ ਸੰਬੰਧੀ ਮ੍ਰਿਤਕ ਦੇ ਗੁਆਂਢੀ ਧਰਮਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਜੋ ਰੋਜ਼ੀਰੋਟੀ ਕਮਾਉਣ ਲਈ ਦੁਬਈ ਗਿਆ ਹੋਇਆ ਸੀ। ਬੀਤੇ ਦਿਨੀ ਦੁਬਈ ਚ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇ ਪਿੰਡ ਪਹੁੰਚਣ ਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਧਰਮਜੀਤ ਸਿੰਘ ਨੇ ਸਰਕਾਰਾਂ ਅੱਗੇ ਗੁਹਾਰ ਲਗਾਈ ਹੈ ਕਿ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਮਹਿਲਾ ਅਕਾਲੀ ਆਗੂ ਡਾ. ਜਸਵਿੰਦਰ ਕੌਰ ਸੋਹਲ ਭਾਜਪਾ ਚ ਹੋਏ ਸ਼ਾਮਿਲ ਅਗਲੀ ਖ਼ਬਰ ਪੰਜਾਬ ਹਰਿਆਣਾ ਹਾਈਕਰੋਟ ਨੇ ਲਗਾਈ PCS ਦੀ ਚੋਣ ਪ੍ਰਕਿਰਿਆ ’ਤੇ ਰੋਕ
Ad Position 24