19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਮਹੀਨਾ ਪਹਿਲਾਂ ਦੁਬਈ ਤੋਂ ਪਰਤਿਆ ਸੀ ਨੌਜਵਾਨ

ਮਾਛੀਵਾੜਾ ਸਾਹਿਬ (ਲੁਧਿਆਣਾ), 19 ਨਵੰਬਰ (ਰਾਜਦੀਪ ਸਿੰਘ ਅਲਬੇਲਾ) - ਮਾਛੀਵਾੜਾ ਦੀ ਮਾਂਗਟ ਕਾਲੋਨੀ ਦੇ ਰਹਿਣ ਵਾਲੇ...

Ad Position 21
No active advertisement
ਅਜੀਤ ਡੈਸਕ 19-11-2026

ਮਾਛੀਵਾੜਾ ਸਾਹਿਬ (ਲੁਧਿਆਣਾ), 19 ਨਵੰਬਰ (ਰਾਜਦੀਪ ਸਿੰਘ ਅਲਬੇਲਾ) - ਮਾਛੀਵਾੜਾ ਦੀ ਮਾਂਗਟ ਕਾਲੋਨੀ ਦੇ ਰਹਿਣ ਵਾਲੇ ਹਰੀ ਸਿੰਘ ਦੇ ਇਕਲੌਤੇ ਪੁੱਤਰ ਗਗਨਦੀਪ ਸਿੰੰਘ (28) ਦੀ ਭੇਤਭਰੇ ਹਾਲਤ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਸਥਾਨਕ ਪੁਰਾਣੀ ਸਬਜ਼ੀ ਮੰਡੀ ਕੋਲ ਬੇਸੁਧ ਹਾਲਤ ਵਿਚ ਪਿਆ ਮਿਲਿਆ ਜਿਸ ਸਬੰਧੀ ਪਰਿਵਾਰਿਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ। ਗਗਨਦੀਪ ਸਿੰਘ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਵਿਦੇਸ਼ ਦੁਬਈ ਤੋਂ ਕਰੀਬ 1 ਮਹੀਨਾ ਪਹਿਲਾਂ ਹੀ ਦੀਵਾਲੀ ਤਿਉਹਾਰ ਕਰਕੇ ਘਰ ਪਰਤਿਆ ਸੀ।  ਅੱਜ ਸਵੇਰੇ ਉਹ 6.30 ਵਜੇ ਘਰੋਂ ਗਿਆ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਮ੍ਰਿਤਕ ਹਾਲਤ ਵਿਚ ਪੁਰਾਣੀ ਸਬਜ਼ੀ ਮੰਡੀ ਕੋਲ ਪਿਆ ਹੈ। ਜਦੋਂ ਹਸਪਤਾਲ ਪੁੱਜੇ ਤਾਂ ਦੇਖਿਆ ਤਾਂ ਉਸਦੀ ਬਾਂਹ ’ਤੇ ਟੀਕਾ ਲੱਗੇ ਦੇ ਨਿਸ਼ਾਨ ਸਨ ਜਿਸ ਕਾਰਨ ਉਨ੍ਹਾਂ ਦੋਸ਼ ਲਗਾਇਆ ਕਿ ਉਸਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪਰਿਵਾਰਿਕ ਮੈਂਬਰਾਂ ਨੇ ਇਹ ਵੀ ਦੋਸ਼ ਲਗਾਇਆ ਕਿ ਨਸ਼ੇ ਦਾ ਟੀਕਾ ਉਸਦੇ ਮਾਮੇ ਦੇ ਪੁੱਤਰ ਵਲੋਂ ਹੀ ਲਗਾਇਆ ਗਿਆ ਹੈ। ਪਰਿਵਾਰਿਕ ਮੈਂਬਰਾਂ ਨੇ ਸਿਵਲ ਹਸਪਤਾਲ ਵਿਚ ਰੋ-ਰੋ ਕੇ ਪੱਤਰਕਾਰਾਂ ਨੂੰ ਦੱਸਿਆ ਕਿ ਨਸ਼ਾ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ ਜਿਸ ਨੂੰ ਨੱਥ ਪਾਉਣ ਦੀ ਬਹੁਤ ਜ਼ਰੂਰਤ ਹੈ ਜਿਸ ਦੀ ਭੇਟ ਸਾਡਾ ਇਕਲੌਤਾ ਪੁੱਤਰ ਵੀ ਚੜ੍ਹ ਗਿਆ। ਮੰਦਭਾਗੀ ਗੱਲ ਇਹ ਵੀ ਰਹੀ ਕਿ ਮ੍ਰਿਤਕ ਨੌਜਵਾਨ ਗਗਨਦੀਪ ਸਿੰਘ ਵਿਆਹਿਆ ਹੋਇਆ ਸੀ ਜਿਸ ਦੇ 2 ਛੋਟੇ ਛੋਟੇ ਬੱਚੇ ਹਨ ਜਿਨ੍ਹਾਂ ਤੋਂ ਪਿਓ ਦਾ ਸਾਇਆ ਉੱਠ ਗਿਆ।
ਮੌਕੇ ’ਤੇ ਪੁੱਜੇ ਥਾਣਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਉਸਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਗਗਨਦੀਪ ਸਿੰਘ ਦੀ ਮੌਤ ਨਸ਼ੇ ਕਾਰਨ ਹੋਈ ਜਾਂ ਕੋਈ ਹੋਰ ਕਾਰਨ ਹੈ। ਥਾਣਾ ਮੁਖੀ ਨੇ ਕਿਹਾ ਕਿ ਪਰਿਵਾਰ ਵਲੋਂ ਲਗਾਏ ਦੋਸ਼ਾਂ ਦੇ ਅਧਾਰ ’ਤੇ ਗਗਨਦੀਪ ਸਿੰਘ ਨੂੰ ਨਸ਼ਾ ਦੇਣ ਵਾਲੇ ਉਸਦੇ ਮਾਮੇ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਇਸ ਦੀ ਜਾਂਚ ਵੀ ਕਰ ਰਹੀਆਂ ਹਨ ਕਿ ਇਨ੍ਹਾਂ ਨੇ ਨਸ਼ਾ ਕਿੱਥੋਂ ਖਰੀਦਿਆ ਸੀ ਅਤੇ ਜਲਦ ਹੀ ਉਹ ਵੀ ਗ੍ਰਿਫ਼ਤਾਰ ਕਰ ਲਏ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀ ਆਰੰਭਤਾ ਅਗਲੀ ਖ਼ਬਰ ਹਜ਼ਾਰਾਂ ਉਮੀਦਵਾਰਾਂ ਲਈ ਉਮੀਦ ਦੀ ਕਿਰਨ ਹੈ, ਹਾਈਕੋਰਟ ਵਲੋਂ ਪੀ.ਸੀ.ਐੱਸ. ਦੀ ਚੋਣ ਪ੍ਰਕਿਰਿਆ ਉੱਪਰ ਲਗਾਈ ਰੋਕ - ਸੁਖਬੀਰ...
Ad Position 24