19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅੰਮ੍ਰਿਤਸਰ ਏਅਰਪੋਰਟ ਰੋਡ ’ਤੇ ਗੰਦਗੀ ਦੇ ਛੱਪੜ ਨੇ ਖੋਲ੍ਹੀ ਪੋਲ

ਰਾਜਾਸਾਂਸੀ (ਅੰਮ੍ਰਿਤਸਰ), 19 ਨਵੰਬਰ (ਹਰਦੀਪ ਸਿੰਘ ਖੀਵਾ)- ਗੁਰੂ ਨਗਰੀ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਜਾਣ ਵਾਲੀ ਮੁੱਖ ਏਅਰਪੋਰਟ ਰੋਡ ’ਤੇ...

Ad Position 21
No active advertisement
ਅਜੀਤ ਡੈਸਕ 19-11-2026

ਰਾਜਾਸਾਂਸੀ (ਅੰਮ੍ਰਿਤਸਰ), 19 ਨਵੰਬਰ (ਹਰਦੀਪ ਸਿੰਘ ਖੀਵਾ)- ਗੁਰੂ ਨਗਰੀ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਜਾਣ ਵਾਲੀ ਮੁੱਖ ਏਅਰਪੋਰਟ ਰੋਡ ’ਤੇ ਟੀ-ਪੁਆਇੰਟ ਦੇ ਸਾਹਮਣੇ ਲੰਮੇ ਸਮੇਂ ਤੋਂ ਸੜਕ ਵਿਚਕਾਰ ਖੜ੍ਹਾ ਗੰਦਾ ਅਤੇ ਬਦਬੂਦਾਰ ਪਾਣੀ ਹੁਣ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲੀਆ ਨਿਸ਼ਾਨ ਬਣ ਗਿਆ ਹੈ। ਸੜਕ ’ਤੇ ਜਮ੍ਹਾਂ ਹੋਇਆ ਇਹ ਗੰਦਾ ਪਾਣੀ ਛੱਪੜ ਦਾ ਰੂਪ ਧਾਰਨ ਕਰ ਚੁੱਕਾ ਹੈ। 

ਇਹ ਕੋਈ ਆਮ ਗਲੀ-ਮੁਹੱਲੇ ਦੀ ਸੜਕ ਨਹੀਂ, ਸਗੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਜਾਣ ਵਾਲਾ ਅਹਿਮ ਰਸਤਾ ਹੈ। ਇਸੇ ਰਸਤੇ ਰਾਹੀਂ ਰੋਜ਼ਾਨਾ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਯਾਤਰੀਆਂ ਦੀ ਆਵਾਜਾਈ ਹੁੰਦੀ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੀ. ਆਈ. ਪੀ. ਅਤੇ ਹੋਰ ਅਹਿਮ ਸ਼ਖ਼ਸੀਅਤਾਂ ਵੀ ਇਸ ਰਸਤੇ ਤੋਂ ਲੰਘਦੀਆਂ ਹਨ। ਸਵਾਲ ਇਹ ਹੈ ਕਿ ਵਿਦੇਸ਼ਾਂ ਤੋਂ ਅੰਮ੍ਰਿਤਸਰ ਆਉਣ ਵਾਲੇ ਮਹਿਮਾਨਾਂ ਨੂੰ ਸ਼ਹਿਰ ਦੀ ਕਿਹੜੀ ਤਸਵੀਰ ਦਿਖਾਈ ਜਾ ਰਹੀ ਹੈ? ਕੀ ਇਹੀ ਹੈ ਪੰਜਾਬ ਅਤੇ ਗੁਰੂ ਨਗਰੀ ਦੀ ਵਿਕਾਸ ਦੀ ਤਸਵੀਰ?

ਸਭ ਤੋਂ ਹੈਰਾਨੀਜਨਕ ਪਹਿਲੂ ਇਹ ਹੈ ਕਿ ਇਸ ਗੰਦੇ ਪਾਣੀ ਦੀ ਸਮੱਸਿਆ ਦੀ ਜੜ੍ਹ ਰਾਜਾਸਾਂਸੀ ਦੀ ਆਬਾਦੀ, ਸਿਵਲ ਕਲੋਨੀ ਅਤੇ ਹਵਾਈ ਅੱਡਾ ਰਾਜਾਸਾਂਸੀ ਵਲੋਂ ਆਉਣ ਵਾਲੇ ਪਾਣੀ ਨਾਲ ਜੁੜੀ ਦੱਸੀ ਜਾ ਰਹੀ ਹੈ। ਇਸ ਪਾਣੀ ਦੇ ਨਿਕਾਸ ਲਈ ਕੋਈ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਪਾਣੀ ਏਅਰਪੋਰਟ ਰੋਡ ’ਤੇ ਇਕੱਠਾ ਹੋ ਕੇ ਛੱਪੜ ਦਾ ਰੂਪ ਧਾਰਨ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਬੰਧਤ ਆਬਾਦੀ ਨਗਰ ਪੰਚਾਇਤ ਰਾਜਾਸਾਂਸੀ ਦੇ ਅਧੀਨ ਆਉਂਦੀ ਹੈ। 

ਗੰਦੇ ਪਾਣੀ ਕਾਰਨ ਉੱਠਦੀ ਬਦਬੂ, ਮੱਛਰਾਂ ਦਾ ਖ਼ਤਰਾ ਅਤੇ ਆਵਾਜਾਈ ਵਿਚ ਆ ਰਹੀਆਂ ਮੁਸ਼ਕਲਾਂ ਲੋਕਾਂ ਲਈ ਵੱਡੀ ਪਰੇਸ਼ਾਨੀ ਬਣੀਆਂ ਹੋਈਆਂ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਹਵਾਈ ਅੱਡੇ ਵਰਗੇ ਅੰਤਰਰਾਸ਼ਟਰੀ ਮਹੱਤਵ ਵਾਲੇ ਰਸਤੇ ਦੀ ਇਹ ਹਾਲਤ ਹੈ ਤਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੌਣ ਕਰੇਗਾ? ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਸਿਰਫ਼ ਕਾਗਜ਼ੀ ਕਾਰਵਾਈ ਜਾਂ ਅਸਥਾਈ ਸਫ਼ਾਈ ਦੀ ਬਜਾਏ ਮੌਕੇ ਦਾ ਤੁਰੰਤ ਦੌਰਾ ਕਰਕੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ। ਨਾਲ ਹੀ ਨਗਰ ਪੰਚਾਇਤ ਰਾਜਾਸਾਂਸੀ ਦੀ ਜਵਾਬਦੇਹੀ ਤੈਅ ਕਰਕੇ ਇਸ ਸਮੱਸਿਆ ਦਾ ਸਮਾਂਬੱਧ ਹੱਲ ਯਕੀਨੀ ਬਣਾਇਆ ਜਾਵੇ। 
 

Ad Position 22
No active advertisement
ਪਿਛਲੀ ਖ਼ਬਰ ਪੁਲਿਸ ਲਾਇਨ ਵਿਖੇ ਤਾਇਨਾਤ ਏ.ਐਸ.ਆਈ. ਦੀ ਡਿਊਟੀ ਦੌਰਾਨ ਹੋਈ ਮੌਤ ਅਗਲੀ ਖ਼ਬਰ ਥਾਣਾ ਝਬਾਲ ਦੀ ਕੰਧ ਨਾਲ ਕੀਤੇ ਨਾਜਾਇਜ਼ ਕਬਜ਼ਿਆਂ ’ਤੇ ਪੁਲਿਸ ਦਾ ਚੱਲਿਆ ਪੀਲਾ ਪੰਜਾ
Ad Position 24