19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਤਪਾ ਮੰਡੀ ’ਚ ਝੋਨੇ ਦੀ ਲਿਫਟਿੰਗ ’ਚ ਦੇਰੀ ਦਾ ਐੱਸ.ਡੀ.ਐੱਮ. ਨੇ ਲਿਆ ਨੋਟਿਸ

ਤਪਾ ਮੰਡੀ (ਬਰਨਾਲਾ), 19 ਨਵੰਬਰ (ਵਿਜੇ ਸ਼ਰਮਾ)-ਅਨਾਜ ਮੰਡੀਆਂ ਵਿਚ ਖ਼ਰੀਦ ਕੀਤੀ ਗਈ ਝੋਨੇ ਦੀ ਫ਼ਸਲ ਦੀ ਲਿਫਟਿੰਗ ਦੀ ਰਫ਼ਤਾਰ ਹੌਲੀ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀਆਂ ਵਿਚ ਝੋਨੇ ਦੇ ਗੱਟਿਆਂ ਦੇ ਢੇਰ ਲੱਗੇ ਹੋਏ ਹਨ। ਇਸ ਸਥਿਤੀ ਦਾ ਨੋਟਿਸ ਲੈਂਦਿਆਂ ਉਪ ਮੰਡਲ ਮੈਜਿਸਟਰੇਟ (ਐੱਸ.ਡੀ.ਐੱਮ.) ਗਗਨਦੀਪ ਸਿੰਘ ਨੇ ਬਾਹਰਲੀ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ....

Ad Position 21
No active advertisement
ਅਜੀਤ ਡੈਸਕ 19-11-2026

ਅਧਿਕਾਰੀਆਂ ਨੂੰ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼
ਤਪਾ ਮੰਡੀ (ਬਰਨਾਲਾ), 19 ਨਵੰਬਰ (ਵਿਜੇ ਸ਼ਰਮਾ)-ਅਨਾਜ ਮੰਡੀਆਂ ਵਿਚ ਖ਼ਰੀਦ ਕੀਤੀ ਗਈ ਝੋਨੇ ਦੀ ਫ਼ਸਲ ਦੀ ਲਿਫਟਿੰਗ ਦੀ ਰਫ਼ਤਾਰ ਹੌਲੀ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀਆਂ ਵਿਚ ਝੋਨੇ ਦੇ ਗੱਟਿਆਂ ਦੇ ਢੇਰ ਲੱਗੇ ਹੋਏ ਹਨ। ਇਸ ਸਥਿਤੀ ਦਾ ਨੋਟਿਸ ਲੈਂਦਿਆਂ ਉਪ ਮੰਡਲ ਮੈਜਿਸਟਰੇਟ (ਐੱਸ.ਡੀ.ਐੱਮ.) ਗਗਨਦੀਪ ਸਿੰਘ ਨੇ ਬਾਹਰਲੀ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਝੋਨੇ ਵਿਚ ਨਮੀ ਦੀ ਮਾਤਰਾ ਦੀ ਜਾਂਚ ਕਰਵਾਈ ਅਤੇ ਕਿਸਾਨਾਂ, ਆੜ੍ਹਤੀਆਂ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਝੋਨੇ ਦੀ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਐੱਸ.ਡੀ.ਐੱਮ. ਗਗਨਦੀਪ ਸਿੰਘ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਖ਼ਰੀਦ ਕੀਤੇ ਝੋਨੇ ਦੀ ਲਿਫਟਿੰਗ ਵਿਚ ਤੁਰੰਤ ਤੇਜ਼ੀ ਲਿਆਂਦੀ ਜਾਵੇ ਅਤੇ ਬੰਦ ਪਈ ਬੋਲੀ ਨੂੰ ਵੀ ਤੁਰੰਤ ਚਾਲੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸੇ ਵੀ ਕਿਸਾਨ, ਆੜ੍ਹਤੀਏ ਜਾਂ ਮਜ਼ਦੂਰ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਫ਼ਸਲ ਦੀ ਖ਼ਰੀਦ ਕੀਤੀ ਜਾਵੇਗੀ।

ਇਸ ਮੌਕੇ ਏ.ਐੱਫ.ਐੱਸ.ਓ. ਰਾਕੇਸ਼ ਸਿੰਗਲਾ, ਪਨਗ੍ਰੇਨ ਦੇ ਮੋਹਿਤ ਗੋਇਲ, ਤਪਸ ਗੋਇਲ, ਅਗਰੇਜ ਸਿੰਘ ਸਮੇਤ ਹੋਰ ਅਧਿਕਾਰੀ, ਕਿਸਾਨ, ਮਜ਼ਦੂਰ ਅਤੇ ਆੜ੍ਹਤੀਏ ਹਾਜ਼ਰ ਸਨ।

Ad Position 22
No active advertisement
ਅਗਲੀ ਖ਼ਬਰ ਲੁਧਿਆਣਾ ’ਚ ਮਾਮੂਲੀ ਟੱਕਰ ਤੋਂ ਬਾਅਦ ਚੱਲੀਆਂ ਗੋਲੀਆਂ
Ad Position 24