20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕੈਨੇਡਾ ਸਰਕਾਰ ਨੇ ਗੋਲਡੀ ਬਰਾੜ ’ਤੇ ਕੀਤਾ 1.62 ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਕੈਨੇਡਾ, 20 ਨਵੰਬਰ- ਕੈਨੇਡਾ ਦੀ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਲਈ 250,000 ਕੈਨੇਡੀਅਨ ਡਾਲਰ (ਲਗਭਗ 1.62 ਕਰੋੜ ਰੁਪਏ) ਦਾ ਇਨਾਮ ਐਲਾਨਿਆ ਹੈ, ਜੋ ਕਿ ਸਿੱਧੂ ਮੂਸੇਵਾਲਾ ਦੇ ਕਤਲ ਸਮੇਤ ਕਈ ਮਾਮਲਿਆਂ ਵਿਚ ਭਾਰਤ ਵਿਚ ਲੋੜੀਂਦਾ ਹੈ।

Ad Position 21
No active advertisement
ਅਜੀਤ ਡੈਸਕ 20-11-2026

ਕੈਨੇਡਾ, 20 ਨਵੰਬਰ- ਕੈਨੇਡਾ ਦੀ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਲਈ 250,000 ਕੈਨੇਡੀਅਨ ਡਾਲਰ (ਲਗਭਗ 1.62 ਕਰੋੜ ਰੁਪਏ) ਦਾ ਇਨਾਮ ਐਲਾਨਿਆ ਹੈ, ਜੋ ਕਿ ਸਿੱਧੂ ਮੂਸੇਵਾਲਾ ਦੇ ਕਤਲ ਸਮੇਤ ਕਈ ਮਾਮਲਿਆਂ ਵਿਚ ਭਾਰਤ ਵਿਚ ਲੋੜੀਂਦਾ ਹੈ।

ਇਹ ਇਨਾਮ ਉਸ ਵਿਅਕਤੀ ਨੂੰ ਦਿੱਤਾ ਜਾਵੇਗਾ, ਜੋ ਉਸ ਦੀ ਗ੍ਰਿਫ਼ਤਾਰੀ ਲਈ ਭਰੋਸੇਯੋਗ ਜਾਣਕਾਰੀ ਪ੍ਰਦਾਨ ਕਰੇਗਾ। ਗੋਲਡੀ, ਜੋ ਭਾਰਤ ਤੋਂ ਭੱਜ ਗਿਆ ਹੈ, ਹੁਣ ਕੈਨੇਡਾ ਦੀ ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿਚ ਸਿਖਰ 'ਤੇ ਹੈ। ਕੈਨੇਡਾ ਦੇ ਇਕ ਪ੍ਰੋਗਰਾਮ ਵਿਚ ਇਸ ਇਨਾਮ ਦਾ ਐਲਾਨ ਕੀਤਾ। ਇਹ ਪ੍ਰੋਗਰਾਮ ਭਗੌੜਿਆਂ ਨੂੰ ਫੜਨ ਵਿਚ ਮਦਦ ਕਰਨ ਲਈ ਪੁਲਿਸ ਨਾਲ ਕੰਮ ਕਰਦਾ ਹੈ। ਇਨਾਮ ਦਾ ਐਲਾਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਅਮਰੀਕੀ ਐਫ.ਬੀ.ਆਈ. ਨੇ ਗੋਲਡੀ ਨੂੰ ਵੀ 10 ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਹੈ।

ਸਰਕਾਰ ਨੇ ਜਨਤਾ ਨੂੰ ਗੋਲਡੀ ਬਰਾੜ ਬਾਰੇ ਭਰੋਸੇਯੋਗ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਹੈ। ਉਸ ਦੀ ਗ੍ਰਿਫਤਾਰੀ ਤੱਕ ਪਹੁੰਚਾਉਣ ਵਾਲੀ ਜਾਣਕਾਰੀ ਪ੍ਰਦਾਨ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 250,000 ਕੈਨੇਡੀਅਨ ਡਾਲਰ ਦਾ ਇਨਾਮ ਮਿਲੇਗਾ। ਇਹ ਇਨਾਮ 2 ਨਵੰਬਰ, 2027 ਤੱਕ ਵੈਧ ਰਹੇਗਾ। ਕੈਨੇਡੀਅਨ ਪੁਲਿਸ ਅਜੇ ਤੱਕ ਗੋਲਡੀ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ।

ਅਮਰੀਕੀ ਜਾਂਚ ਏਜੰਸੀ, ਐਫ.ਬੀ.ਆਈ. ਨੇ ਗੋਲਡੀ ਬਰਾੜ ਲਈ 1 ਮਿਲੀਅਨ ਅਮਰੀਕੀ ਡਾਲਰ (ਲਗਭਗ 9.32 ਕਰੋੜ ਰੁਪਏ) ਦੇ ਇਨਾਮ ਦਾ ਵੀ ਐਲਾਨ ਕੀਤਾ ਹੈ। 28 ਸਤੰਬਰ ਨੂੰ ਐਫ.ਬੀ.ਆਈ. ਨੇ ਉਸ ਨੂੰ 10 ਮੋਸਟ ਵਾਂਟੇਡ ਭਗੌੜਿਆਂ ਦੀ ਆਪਣੀ ਸੂਚੀ ਵਿਚ ਸ਼ਾਮਿਲ ਕੀਤਾ। ਏਜੰਸੀ ਨੇ ਕਿਹਾ ਸੀ ਕਿ ਇਹ ਰਕਮ ਉਸ ਵਿਅਕਤੀ ਨੂੰ ਦਿੱਤੀ ਜਾਵੇਗੀ ਜੋ ਗੋਲਡੀ ਨੂੰ ਫੜਨ ਵਿਚ ਮਦਦਗਾਰ ਜਾਣਕਾਰੀ ਪ੍ਰਦਾਨ ਕਰਦਾ ਹੈ।

Ad Position 22
No active advertisement
ਅਗਲੀ ਖ਼ਬਰ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਅੱਜ ਪਹਿਲੀ ਵਾਰ ਪਾਕਿਸਤਾਨੀ ਮੰਤਰੀ ਕਰਨਗੇ ਭਾਰਤ ਦਾ ਦੌਰਾ
Ad Position 24