20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਤੇ ਚੰਡੀਗੜ੍ਹ ’ਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 20 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਹੈ। ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਵਿਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

Ad Position 21
No active advertisement
ਅਜੀਤ ਡੈਸਕ 20-11-2026

ਚੰਡੀਗੜ੍ਹ, 20 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਹੈ। ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਵਿਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਨਾਲ ਸਵੇਰ ਵੇਲੇ ਦਿਸਣਯੋਗਤਾ ਘੱਟ ਸਕਦੀ ਹੈ। ਇਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 22 ਨਵੰਬਰ ਤੱਕ ਸੰਘਣੀ ਧੁੰਦ ਸੰਬੰਧੀ ਚਿਤਾਵਨੀ ਜਾਰੀ ਕੀਤੀ ਹੈ।

ਇਸ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਘੱਟ ਗਿਆ ਹੈ। ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 7.2 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੀ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅਗਲੀ ਖ਼ਬਰ ਕੈਨੇਡਾ ਸਰਕਾਰ ਨੇ ਗੋਲਡੀ ਬਰਾੜ ’ਤੇ ਕੀਤਾ 1.62 ਕਰੋੜ ਰੁਪਏ ਦੇ ਇਨਾਮ ਦਾ ਐਲਾਨ
Ad Position 24