ਰਾਜਪੁਰਾ (ਪਟਿਆਲਾ), 20 ਨਵੰਬਰ 2026 (ਅਮਰਜੀਤ ਸਿੰਘ ਪੰਨੂ)- ਰਾਜਪੁਰਾ ਦੀ ਅਨਾਜ ਮੰਡੀ ਵਿਚ ਜੀਰੀ ਦੀ ਸਰਕਾਰੀ ਖ਼ਰੀਦ ਅੱਜ 60 ਦਿਨਾਂ ਬਾਅਦ ਮੁਕੰਮਲ ਤੌਰ 'ਤੇ ਬੰਦ ਕਰ ਦਿੱਤੀ ਗਈ ਹੈ। ਅੱਜ ਤੱਕ ਮੰਡੀ ਵਿਚ ਕੁੱਲ 16 ਲੱਖ 60 ਹਜ਼ਾਰ 100 ਕੁਇੰਟਲ ਜੀਰੀ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਲਿਫ਼ਟਿੰਗ (ਚੁਕਾਈ) ਦਾ ਕੰਮ ਵੀ ਲਗਭਗ 97 ਫ਼ੀਸਦੀ (97%) ਮੁਕੰਮਲ ਹੋ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਮਾਰਕੀਟ ਕਮੇਟੀ ਰਾਜਪੁਰਾ ਦੇ ਲੇਖਾਕਾਰ ਜੁਝਾਰ ਸਿੰਘ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ ਗਈ।
ਮਾਰਕੀਟ ਕਮੇਟੀ ਰਾਜਪੁਰਾ ਦੇ ਲੇਖਾਕਾਰ ਜੁਝਾਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਰਾਜਪੁਰਾ ਦੀ ਅਨਾਜ ਮੰਡੀ ਵਿਚ ਸਰਕਾਰੀ ਤੌਰ 'ਤੇ ਜੀਰੀ ਦੀ ਖ਼ਰੀਦ ਮੁਕੰਮਲ ਰੂਪ ਵਿਚ ਬੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਲੱਗਦੇ ਖ਼ਰੀਦ ਕੇਂਦਰਾਂ ਬਸੰਤਪੁਰਾ, ਪਬਰੀ ਅਤੇ ਭੇਡਵਾਲ ਵਿਖੇ ਵੀ ਜੀਰੀ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ।