20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪ੍ਰੇਮਿਕਾ ਦੇ ਪਰਿਵਾਰ ਨੇ ਪੈਟਰੋਲ ਪਾ ਕੇ ਸਾੜਿਆ ਪ੍ਰੇਮੀ, ਮਾਮਲਾ ਦਰਜ

ਜਗਰਾਉਂ (ਲੁਧਿਆਣਾ), 20 ਨਵੰਬਰ (ਕੁਲਦੀਪ ਸਿੰਘ ਲੋਹਟ)- ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ ਕਰਦਿਆਂ ਇਕ ਨੌਜਵਾਨ ਨੂੰ ਪ੍ਰੇਮਿਕਾ ਦੇ ਘਰ ਬੁਲਾ ਕੇ...

Ad Position 21
No active advertisement
ਅਜੀਤ ਡੈਸਕ 20-11-2026

ਜਗਰਾਉਂ (ਲੁਧਿਆਣਾ),  20 ਨਵੰਬਰ (ਕੁਲਦੀਪ ਸਿੰਘ ਲੋਹਟ)- ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ ਕਰਦਿਆਂ ਇਕ ਨੌਜਵਾਨ ਨੂੰ ਪ੍ਰੇਮਿਕਾ ਦੇ ਘਰ ਬੁਲਾ ਕੇ ਪੈਟਰੋਲ ਪਾ ਕੇ ਅੱਗ ਲਾ ਦਿੱਤੀ। ਗੰਭੀਰ ਰੂਪ ਵਿਚ ਝੁਲਸੇ 22 ਸਾਲਾ ਹਰਮਨਜੋਤ ਸਿੰਘ ਵਾਸੀ ਪਿੰਡ ਲੰਮਾ ਨੇ ਕਈ ਦਿਨ ਜ਼ਿੰਦਗੀ ਅਤੇ ਮੌਤ ਵਿਚਕਾਰ ਸੰਘਰਸ਼ ਕਰਨ ਤੋਂ ਬਾਅਦ ਆਖਿਰ ਦਮ ਤੋੜ ਦਿੱਤਾ। ਮਰਨ ਤੋਂ ਪਹਿਲਾਂ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਹਰਮਨਜੋਤ ਨੇ ਦੋਸ਼ ਲਾਇਆ ਸੀ ਕਿ 9 ਨਵੰਬਰ ਵਾਲੇ ਦਿਨ ਉਸ ਨੂੰ ਪ੍ਰੇਮਿਕਾ ਦੇ ਪਰਿਵਾਰ ਨੇ ਘਰ ਬੁਲਾਇਆ ਜਿੱਥੇ ਪਹੁੰਚਣ ’ਤੇ ਲੜਕੀ ਦੇ ਪਿਤਾ ਸੁਭਾਸ਼ ਕੁਮਾਰ ਨੇ ਉਸ ਨੂੰ ਜਬਰੀ ਘਰ ਅੰਦਰ ਖਿੱਚ ਲਿਆ ਅਤੇ ਪੈਟਰੋਲ ਛਿੜਕ ਦਿੱਤਾ।

ਇਸ ਦੌਰਾਨ ਲੜਕੀ ਦੇ ਦੋ ਭਰਾਵਾਂ ਨੇ ਉਸ ਦੀ ਕੁੱਟਮਾਰ ਕੀਤੀ, ਜਦਕਿ ਪ੍ਰੇਮਿਕਾ ਦੇ ਮਾਮੇ ਨੇ ਉਸ ਨੂੰ ਫੜਿਆ ਹੋਇਆ ਸੀ। ਨੌਜਵਾਨ ਨੇ ਇਹ ਵੀ ਦੋਸ਼ ਲਾਇਆ ਕਿ ਅੱਗ ਲੱਗਣ ਤੋਂ ਬਾਅਦ ਵੀ ਉਸ ਨੂੰ ਲੱਤਾਂ ਮਾਰੀਆਂ ਜਾਂਦੀਆਂ ਰਹੀਆਂ। ਘਟਨਾ ਤੋਂ ਬਾਅਦ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਜਗਰਾਉਂ, ਫਿਰ ਲੁਧਿਆਣਾ ਅਤੇ ਪੀ.ਜੀ.ਆਈ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਥਾਣਾ ਹਠੂਰ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਸੁਭਾਸ਼ ਕੁਮਾਰ, ਉਸ ਦੇ ਪੁੱਤਰ ਮਨਪ੍ਰੀਤ ਸਿੰਘ ਤੇ ਜਸਪ੍ਰੀਤ ਸਿੰਘ ਅਤੇ ਇਕ ਹੋਰ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮੌਤ ਤੋਂ ਬਾਅਦ ਕੇਸ ਵਿਚ ਬੀ.ਐੱਨ ਐੱਸ ਦੀ ਧਾਰਾ 103 ਤਹਿਤ ਕਤਲ ਦੀ ਧਾਰਾ ਜੋੜ ਦਿੱਤੀ ਗਈ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਚੌਥੇ ਦੀ ਭਾਲ ਜਾਰੀ ਹੈ।

Ad Position 22
No active advertisement
ਅਗਲੀ ਖ਼ਬਰ ਪੰਜਾਬ ਪੁਲਿਸ ਡਿਬਰੂਗੜ ਅਸਾਮ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅੰਮ੍ਰਿਤਸਰ ਵੱਲ ਹੋਈ ਰਵਾਨਾ
Ad Position 24