20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ASI ਇਕਬਾਲ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈਪੀ ਬਾਹਮਣ ਜ਼ੀਰਕਪੁਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਵਿੰਗ ਫਿਰੋਜ਼ਪੁਰ ਵਿਚ ਤਾਇਨਾਤ ਏ.ਐੱਸ.ਆਈ. ਇਕਬਾਲ ਸਿੰਘ ਦੇ ਕਤਲ ਮਾਮਲੇ ਵਿਚ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ...

Ad Position 21
No active advertisement
ਅਜੀਤ ਡੈਸਕ 20-11-2026
ਪੰਜਾਬ ਪੁਲਿਸ ਦੀ AGTF ਨੇ ਕੀਤੀ ਕਾਰਵਾਈ, ਇਕ ਮਹਿਲਾ ਸਾਥੀ ਵੀ ਗ੍ਰਿਫ਼ਤਾਰ; ਹੋਰ ਮੁਲਜ਼ਮਾਂ ਦੀ ਭਾਲ ਜਾਰੀ

ਚੰਡੀਗੜ੍ਹ- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਵਿੰਗ ਫਿਰੋਜ਼ਪੁਰ ਵਿਚ ਤਾਇਨਾਤ ਏ.ਐੱਸ.ਆਈ. ਇਕਬਾਲ ਸਿੰਘ ਦੇ ਕਤਲ ਮਾਮਲੇ ਵਿਚ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਕਾਰਵਾਈ ਦੌਰਾਨ ਹੋਈ ਗੋਲੀਬਾਰੀ ਵਿਚ ਮੁਲਜ਼ਮ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ। ਇਸ ਮਾਮਲੇ ਵਿਚ ਇਕ ਮਹਿਲਾ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਏ.ਐੱਸ.ਆਈ. ਇਕਬਾਲ ਸਿੰਘ ਦੀ 11 ਅਕਤੂਬਰ 2026 ਨੂੰ ਤਰਨਤਾਰਨ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਕਾਂਡ ਦੀ ਜਾਂਚ ਦੌਰਾਨ AGTF ਦੀਆਂ ਟੀਮਾਂ ਵਲੋਂ ਲਗਾਤਾਰ ਤਕਨੀਕੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਸੀ।

ਪੁਲਿਸ ਵਲੋਂ ਕੀਤੀ ਗਈ ਜਾਂਚ ਦੌਰਾਨ ਮੁਲਜ਼ਮ ਦੀਆਂ ਸਰਗਰਮੀਆਂ ਚੰਡੀਗੜ੍ਹ, ਦਿੱਲੀ ਅਤੇ ਜੈਪੁਰ (ਰਾਜਸਥਾਨ) ਵਿਚ ਸਾਹਮਣੇ ਆਈਆਂ। ਲਗਾਤਾਰ ਪਿੱਛਾ ਕਰਦਿਆਂ ਪੁਲਿਸ ਨੇ ਉਸ ਨੂੰ ਜ਼ੀਰਕਪੁਰ ਵਿਚ ਟਰੇਸ ਕਰ ਲਿਆ। ਇਸ ਤੋਂ ਬਾਅਦ ਕੀਤੀ ਗਈ ਕਾਰਵਾਈ ਦੌਰਾਨ ਗੋਲੀਬਾਰੀ ਹੋਈ, ਜਿਸ ਵਿਚ ਹੈਪੀ ਬਾਹਮਣ ਜ਼ਖ਼ਮੀ ਹੋ ਗਿਆ ਅਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਪੰਜਾਬ ਪੁਲਿਸ ਅਨੁਸਾਰ ਇਸ ਮਾਮਲੇ ਵਿਚ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੁਲਿਸ ਵਲੋਂ ਗੈਂਗਸਟਰ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਮੁਲਜ਼ਮਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।

 
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹ... ਅਗਲੀ ਖ਼ਬਰ ਰਾਜਨਬੀਰ ਅਟਵਾਲ ਸਰਬਸੰਮਤੀ ਨਾਲ ਰੈਵੇਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ ਦੇ ਬਲਾਕ ਪ੍ਰਧਾਨ ਚੁਣੇ ਗਏ
Ad Position 24