ਗੜ੍ਹਸ਼ੰਕਰ (ਹੁਸ਼ਿਆਰਪੁਰ), 21 ਨਵੰਬਰ (ਧਾਲੀਵਾਲ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਦੇ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਅਤੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਗੜ੍ਹਸ਼ੰਕਰ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਮੋਹਰੀ ਆਗੂ ਰਜਿੰਦਰ ਸਿੰਘ ਚੱਕ ਸਿੰਘਾ ਜਥਾ ਲੈ ਕੇ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋਏ।
ਇਥੇ ਚੰਡੀਗੜ੍ਹ ਰੋਡ ’ਤੇ ਜਥਾ ਲੈ ਕੇ ਰਵਾਨਾ ਹੋਣ ਸਮੇਂ ਰਜਿੰਦਰ ਸਿੰਘ ਚੱਕ ਸਿੰਘਾ ਨੇ ਮਾਤਾ ਚਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੰਗਤਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਝਲਕ ਪਾਉਣ ਲਈ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਸਹਿਤ ਕੁਝ ਘੰਟਿਆ ਲਈ ਦਿੱਤੀ ਗਈ ਜ਼ਮਾਨਤ ਨੂੰ ਲੈ ਕੇ ਨਾਖੁਸ਼ੀ ਜ਼ਾਹਰ ਕੀਤੀ।
ਤਾਜ਼ਾ ਖ਼ਬਰਾਂ
Free
ਰਜਿੰਦਰ ਸਿੰਘ ਚੱਕ ਸਿੰਘਾ ਦੀ ਅਗਵਾਈ ’ਚ ਜਥਾ ਗੜ੍ਹਸ਼ੰਕਰ ਤੋਂ ਜੱਲੂਪੁਰ ਖੇੜਾ ਲਈ ਰਵਾਨਾ
ਗੜ੍ਹਸ਼ੰਕਰ (ਹੁਸ਼ਿਆਰਪੁਰ), 21 ਨਵੰਬਰ (ਧਾਲੀਵਾਲ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਦੇ ਦਾਦੀ ਮਾਤਾ ਚਰਨ ਕੌਰ...
ਅਜੀਤ ਡੈਸਕ
21-11-2026