21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਬਣੇ ਪੁਲ ਦਾ ਨਾਮ ਬਦਲਣਾ ਸਿੱਖ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ (ਅੰਮ੍ਰਿਤਸਰ), 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ...

Ad Position 21
No active advertisement
ਅਜੀਤ ਡੈਸਕ 21-11-2026

ਅਜਨਾਲਾ (ਅੰਮ੍ਰਿਤਸਰ), 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਬਿਹਾਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਬਣੇ ਪੁਲ ਦਾ ਨਾਮ ਬਦਲ ਕੇ ਨਿਤੀਸ਼ ਸੇਤੂ ਰੱਖਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ੍ਰੀ ਪਟਨਾ ਸਾਹਿਬ ਦੇ ਨੇੜੇ ਲਗਭਗ 4300 ਕਰੋੜ ਰੁਪਏ ਦੀ ਲਾਗਤ ਨਾਲ ਬਣੇ 20 ਕਿਲੋਮੀਟਰ ਲੰਬੇ ਪੁਲ ਦਾ ਨਾਮ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਰੱਖਿਆ ਗਿਆ ਸੀ, ਪਰ ਹੁਣ ਇਸ ਦਾ ਨਾਮ ਬਦਲ ਕੇ ਨਿਤੀਸ਼ ਸੇਤੂ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਸਿੱਖ ਧਰਮ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਦੱਸਿਆ। ਸ. ਧਾਲੀਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੂੰ ਇਸ ਮਾਮਲੇ ਵਿੱਚ ਤਲਬ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਬੇਅਦਬੀ ਦਾ ਮਾਮਲਾ ਦਰਜ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ੍ਰੀ ਪਟਨਾ ਸਾਹਿਬ ਨਾਲ ਡੂੰਘਾ ਇਤਿਹਾਸਕ ਅਤੇ ਧਾਰਮਿਕ ਸਬੰਧ ਹੈ। ਅਜਿਹੇ ਵਿੱਚ ਉਨ੍ਹਾਂ ਦੇ ਨਾਮ ’ਤੇ ਰੱਖੇ ਗਏ ਪੁਲ ਦਾ ਨਾਮ ਬਦਲਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ, ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਭਾਰੀ ਭੀੜ ਅਗਲੀ ਖ਼ਬਰ ਸਰਬ-ਪਾਰਟੀ ਮੀਟਿੰਗ ਕਿਉਂ ਨਹੀਂ ਬੁਲਾਈ ਜਾਂਦੀ?-ਜੈਰਾਮ ਰਮੇਸ਼
Ad Position 24