21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮਾਲਕੀ ਪੱਤਰ ਵੰਡੇ

ਰਾਮਾ ਮੰਡੀ(ਬਠਿੰਡਾ), 21 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) - ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫ਼ੈਸਰ ਬਲਜਿੰਦਰ ਕੌਰ ਚੀਫ ਵ੍ਹਿਪ ਪੰਜਾਬ ਸਰਕਾਰ ਵਲੋਂ...

Ad Position 21
No active advertisement
ਅਜੀਤ ਡੈਸਕ 21-11-2026

ਰਾਮਾ ਮੰਡੀ(ਬਠਿੰਡਾ), 21 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) - ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫ਼ੈਸਰ ਬਲਜਿੰਦਰ ਕੌਰ ਚੀਫ ਵ੍ਹਿਪ ਪੰਜਾਬ ਸਰਕਾਰ ਵਲੋਂ ਪਿੰਡ ਰਾਮਸਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਪੱਤਰ ਵੰਡੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋਫ਼ੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਮਕਸਦ ਲੰਮੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦਾ ਮਾਲਕੀ ਹੱਕ ਪ੍ਰਦਾਨ ਕਰਨਾ ਹੈ। ਇਸ ਯੋਜਨਾ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸੰਬੰਧੀ ਕਾਨੂੰਨੀ ਦਸਤਾਵੇਜ਼ ਮਿਲ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਸਾਲਾਂ ਪੁਰਾਣੀ ਉਮੀਦ ਪੂਰੀ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਹੀ ਸਰਕਾਰ ਦੀ ਮੁੱਖ ਤਰਜੀਹ ਹੈ। ਪ੍ਰੋਫ਼ੈਸਰ ਬਲਜਿੰਦਰ ਕੌਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿੱਤ ਲਈ ਕਈ ਵੱਡੇ ਕੰਮ ਕੀਤੇ ਹਨ ਜਿਵੇਂ ਕਿ 300 ਯੂਨਿਟ ਬਿਜਲੀ ਮੁਆਫ਼, ਮੁਹੱਲਾ ਕਲੀਨਿਕਾਂ ਰਾਹੀ ਮੁਫ਼ਤ ਇਲਾਜ, ਸਕੂਲਾਂ ਦੀ ਕਾਇਆ ਕਲਪ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਮਜ਼ਦੂਰ ਪਰਿਵਾਰਾਂ ਲਈ ਸੱਚਮੁੱਚ ਬਹੁਤ ਵੱਡਾ ਵਰਦਾਨ ਸਾਬਿਤ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਬਿਹਾਰ ਸਰਕਾਰ ਵੱਲੋਂ ਕੱਚੀ ਦਰਗਾਹ-ਬਿਧੂਪੁਰ ਛੇ-ਮਾਰਗੀ ਪੁਲ ਦਾ ਨਾਮ 'ਨਿਤੀਸ਼ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ, ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਭਾਰੀ ਭੀੜ
Ad Position 24