21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

23 ਨਵੰਬਰ ਨੂੰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਛੁੱਟੀ ਨਾ ਕੀਤੇ ਜਾਣ 'ਤੇ ਸੰਗਤਾਂ ਵਿਚ ਭਾਰੀ ਰੋਸ

ਸੁਲਤਾਨਪੁਰ ਲੋਧੀ, 21 ਨਵੰਬਰ (ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਮੌਕੇ 23 ਨਵੰਬਰ ਨੂੰ ਗੁਰਦੁਆਰਾ ਸੰਤ...

Ad Position 21
No active advertisement
ਅਜੀਤ ਡੈਸਕ 21-11-2026

ਸੁਲਤਾਨਪੁਰ ਲੋਧੀ, 21 ਨਵੰਬਰ (ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਮੌਕੇ 23 ਨਵੰਬਰ ਨੂੰ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਏ ਜਾਣ ਵਾਲੇ ਇਤਿਹਾਸਕ ਨਗਰ ਕੀਰਤਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਛੁੱਟੀ ਦਾ ਐਲਾਨ ਨਾ ਕੀਤੇ ਜਾਣ ਕਰਕੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਵਰਨਣਯੋਗ ਹੈ ਕਿ ਬੀਤੇ ਦਿਨਾਂ ਤੋਂ ਵੱਖ-ਵੱਖ ਧਾਰਮਿਕ, ਸਮਾਜ਼ ਸੇਵੀ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੋਂ ਉਚੇਚੇ ਤੌਰ ਤੇ ਮੰਗ ਕੀਤੀ ਸੀ ਕਿ 23 ਨਵੰਬਰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਸਕੂਲਾਂ, ਦਫ਼ਤਰਾਂ ਵਿਚ ਛੁੱਟੀ ਕੀਤੀ ਜਾਵੇ ਤਾਂ ਜੋ ਬੱਚੇ ਅਤੇ ਮੁਲਾਜ਼ਮ ਇਸ ਇਤਿਹਾਸਕ ਨਗਰ ਕੀਰਤਨ ਦੇ ਦਰਸ਼ਨ ਕਰ ਸਕਣ। ਪੰਜਾਬ ਕਿਸਾਨ ਯੂਨੀਅਨ ਬਾਗ਼ੀ ਦੇ ਸੂਬਾਈ ਆਗੂ ਜਥੇਦਾਰ ਪਰਮਜੀਤ ਸਿੰਘ ਖਾਲਸਾ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤਰਸੇਮ ਸਿੰਘ ਵਿੱਕੀ ਜੈਨਪੁਰ, ਗੋਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ,ਡੀ ਟੀ ਐਫ ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ,ਰੈਵੇਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਰਾਜਨਬੀਰ ਅਟਵਾਲ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਤਵਿੰਦਰ ਸਿੰਘ, ਗੁਰੂ ਨਾਨਕ ਸੇਵਕ ਜਥੇ ਦੇ ਆਗੂ ਨਿਰਵੈਰ ਸਿੰਘ ਧਾਲੀਵਾਲ, ਸਾਹਿਤ ਸਭਾ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ, ਮੁਖਤਾਰ ਚੰਦੀ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਆਦਿ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮਹਾਨ ਨਗਰ ਕੀਰਤਨ ਦਾ ਹਿੱਸਾ ਬਣਨ ਲਈ ਹਰ ਵਿਅਕਤੀ ਦੀ ਇੱਛਾ ਹੁੰਦੀ ਹੈ,ਪਰ ਪ੍ਰਸ਼ਾਸਨ ਇਸ ਸਬੰਧੀ ਕਿਉਂ ਚੁੱਪ ਹੈ।

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦਿੱਲੀ ਕਮੇਟੀ ਦੇ ਦੋ ਮੈਂਬਰਾਂ ’ਤੇ ਧਾਰਮਿਕ ਤੇ ਪੰਥਕ ਗਤੀਵਿਧੀਆਂ ’ਚ ਸ਼... ਅਗਲੀ ਖ਼ਬਰ ਸਮਰਸਤਾ ਸੰਕਲਪ ਯਾਤਰਾ ਦਾ ਲੁਧਿਆਣਾ ਪਹੁੰਚਣ 'ਤੇ ਕੀਤਾ ਨਿੱਘਾ ਸਵਾਗਤ
Ad Position 24