ਜੰਮੂ, 21 ਨਵੰਬਰ (ਪੀ.ਟੀ.ਆਈ.)- ਜੰਮੂ ਦੇ ਮੁੱਖ ਬੱਸ ਅੱਡੇ ਨੇੜੇ ਸ਼ਨਿੱਚਰਵਾਰ ਸਵੇਰੇ ਫ਼ੌਜ ਦੇ ਇਕ ਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ 31 ਸਾਲਾ ਸੰਜੀਤ ਸਿੰਘ ਵਜੋਂ ਹੋਈ ਹੈ, ਜੋ ਰਾਮਬਨ ਜ਼ਿਲ੍ਹੇ ਦੇ ਚੰਦਰਕੋਟ ਇਲਾਕੇ ਦੇ ਪਿੰਡ ਧਾਰ ਦਾ ਰਹਿਣ ਵਾਲਾ ਸੀ।
ਅਧਿਕਾਰੀਆਂ ਮੁਤਾਬਕ ਸੰਜੀਤ ਸਿੰਘ ਛੁੱਟੀ ਕੱਟ ਕੇ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਤੋਂ ਬਾਅਦ ਵਾਪਸ ਡਿਊਟੀ ’ਤੇ ਪਰਤ ਰਿਹਾ ਸੀ। ਉਸ ਦੀ ਤਾਇਨਾਤੀ ਗੁਰਦਾਸਪੁਰ ਵਿਚ ਸੀ। ਇਸ ਦੌਰਾਨ ਸ਼ਨਿੱਚਰਵਾਰ ਸਵੇਰੇ ਕਰੀਬ 5:40 ਵਜੇ ਉਸ ਦੀ ਲਾਸ਼ ਜੰਮੂ ਦੇ ਮੁੱਖ ਬੱਸ ਅੱਡੇ ਨੇੜੇ ਬੀ.ਸੀ. ਰੋਡ ’ਤੇ ਪਈ ਮਿਲੀ।
ਸੰਜੀਤ ਸਿੰਘ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇਕ ਧੀ ਛੱਡ ਗਿਆ ਹੈ। ਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ।