21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕ੍ਰਿਕਟਰ ਯੁਜਵੇਂਦਰ ਚਾਹਲ ਦੀ ਸਿਆਸਤ ’ਚ ਐਂਟਰੀ, ਭਾਜਪਾ ਦੇ ਓ.ਬੀ.ਸੀ ਮੋਰਚੇ ’ਚ ਮਿਲੀ ਅਹਿਮ ਜ਼ਿੰਮੇਵਾਰੀ

ਨਵੀਂ ਦਿੱਲੀ, 21 ਨਵੰਬਰ- ਭਾਰਤੀ ਕ੍ਰਿਕਟ ਟੀਮ ਦੇ ਸਟਾਰ ਲੈੱਗ ਸਪਿਨਰ ਯੁਜਵੇਂਦਰ ਚਾਹਲ ਨੇ ਸਿਆਸਤ ਦੀ ਦੁਨੀਆ ਵਿਚ ਕਦਮ ਰੱਖ ਲਿਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉਨ੍ਹਾਂ ਨੂੰ ਪਾਰਟੀ ਦੇ ਓ.ਬੀ.ਸੀ ਮੋਰਚੇ ਦੀ ਨਵੀਂ ਗਠਿਤ ਕੌਮੀ ਕਾਰਜਕਾਰਨੀ ਕਮੇਟੀ ਵਿਚ ਵਿਸ਼ੇਸ਼ ਸੱਦੇ ’ਤੇ ਮੈਂਬਰ ਨਿਯੁਕਤ ਕੀਤਾ ਹੈ। ਪਾਰਟੀ ਵਲੋਂ ਸ਼ਨਿੱਚਰਵਾਰ ਨੂੰ ਕੀਤੀਆਂ ਗਈਆਂ...

Ad Position 21
No active advertisement
ਅਜੀਤ ਡੈਸਕ 21-11-2026
ਭਾਜਪਾ ਦੇ ਓ.ਬੀ.ਸੀ ਮੋਰਚੇ ਦੀ ਕੌਮੀ ਕਾਰਜਕਾਰਨੀ ਕਮੇਟੀ ’ਚ ਵਿਸ਼ੇਸ਼ ਸੱਦੇ ’ਤੇ ਮੈਂਬਰ ਨਿਯੁਕਤ

ਨਵੀਂ ਦਿੱਲੀ, 21 ਨਵੰਬਰ- ਭਾਰਤੀ ਕ੍ਰਿਕਟ ਟੀਮ ਦੇ ਸਟਾਰ ਲੈੱਗ ਸਪਿਨਰ ਯੁਜਵੇਂਦਰ ਚਾਹਲ ਨੇ ਸਿਆਸਤ ਦੀ ਦੁਨੀਆ ਵਿਚ ਕਦਮ ਰੱਖ ਲਿਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉਨ੍ਹਾਂ ਨੂੰ ਪਾਰਟੀ ਦੇ ਓ.ਬੀ.ਸੀ ਮੋਰਚੇ ਦੀ ਨਵੀਂ ਗਠਿਤ ਕੌਮੀ ਕਾਰਜਕਾਰਨੀ ਕਮੇਟੀ ਵਿਚ ਵਿਸ਼ੇਸ਼ ਸੱਦੇ ’ਤੇ ਮੈਂਬਰ ਨਿਯੁਕਤ ਕੀਤਾ ਹੈ। ਪਾਰਟੀ ਵਲੋਂ ਸ਼ਨਿੱਚਰਵਾਰ ਨੂੰ ਕੀਤੀਆਂ ਗਈਆਂ ਸੰਗਠਨਾਤਮਕ ਨਿਯੁਕਤੀਆਂ ਵਿਚ ਚਾਹਲ ਦਾ ਨਾਂ ਵੀ ਸ਼ਾਮਲ ਹੈ।

ਇਸ ਨਿਯੁਕਤੀ ਨਾਲ ਕ੍ਰਿਕਟ ਦੇ ਮੈਦਾਨ ਵਿਚ ਆਪਣੀ ਗੇਂਦਬਾਜ਼ੀ ਨਾਲ ਪਛਾਣ ਬਣਾਉਣ ਵਾਲੇ ਚਾਹਲ ਦੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਨੂੰ ਮਿਲੀ ਇਸ ਜ਼ਿੰਮੇਵਾਰੀ ਨੂੰ ਭਾਜਪਾ ਦੇ ਸੰਗਠਨਾਤਮਕ ਢਾਂਚੇ ਵਿਚ ਇਕ ਅਹਿਮ ਨਿਯੁਕਤੀ ਵਜੋਂ ਦੇਖਿਆ ਜਾ ਰਿਹਾ ਹੈ। 

Ad Position 22
No active advertisement
ਅਗਲੀ ਖ਼ਬਰ ਜੰਮੂ ਦੇ ਮੁੱਖ ਬੱਸ ਅੱਡੇ ਨੇੜੇ ਫ਼ੌਜੀ ਜਵਾਨ ਦੀ ਸ਼ੱਕੀ ਹਾਲਾਤਾਂ ’ਚ ਮਿਲੀ ਲਾਸ਼
Ad Position 24