21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਅੱਜ ਤੋਂ ਦੋ ਦਿਨਾਂ ਭਾਰਤ ਦੌਰੇ ’ਤੇ

ਨਵੀਂ ਦਿੱਲੀ, 22 ਨਵੰਬਰ- ਨੇਪਾਲ ਦੇ ਪ੍ਰਧਾਨ ਮੰਤਰੀ ਮਾਣਯੋਗ ਬਲੇਂਦਰ ਸ਼ਾਹ 22 ਅਤੇ 23 ਨਵੰਬਰ ਨੂੰ ਭਾਰਤ ਦੇ ਸਰਕਾਰੀ ਦੌਰੇ ’ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਹੋਣ ਵਾਲਾ ਇਹ ਦੌਰਾ ਮਾਰਚ 2026 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਬਲੇਂਦਰ ਸ਼ਾਹ ਦਾ ਪਹਿਲਾ ਭਾਰਤ ਦੌਰਾ ਹੋਵੇਗਾ....

Ad Position 21
No active advertisement
ਅਜੀਤ ਡੈਸਕ 22-11-2026
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 23 ਨਵੰਬਰ ਨੂੰ ਕਰਨਗੇ ਦੁਵੱਲੀ ਗੱਲਬਾਤ, ਵਪਾਰ, ਊਰਜਾ ਤੇ ਖੇਤਰੀ ਸਹਿਯੋਗ ਸਮੇਤ ਕਈ ਮੁੱਦਿਆਂ ’ਤੇ ਹੋਵੇਗੀ ਚਰਚਾ

ਨਵੀਂ ਦਿੱਲੀ, 22 ਨਵੰਬਰ- ਨੇਪਾਲ ਦੇ ਪ੍ਰਧਾਨ ਮੰਤਰੀ ਮਾਣਯੋਗ ਬਲੇਂਦਰ ਸ਼ਾਹ 22 ਅਤੇ 23 ਨਵੰਬਰ ਨੂੰ ਭਾਰਤ ਦੇ ਸਰਕਾਰੀ ਦੌਰੇ ’ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਹੋਣ ਵਾਲਾ ਇਹ ਦੌਰਾ ਮਾਰਚ 2026 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਬਲੇਂਦਰ ਸ਼ਾਹ ਦਾ ਪਹਿਲਾ ਭਾਰਤ ਦੌਰਾ ਹੋਵੇਗਾ।

ਦੌਰੇ ਦੌਰਾਨ ਨੇਪਾਲ ਦੇ ਪ੍ਰਧਾਨ ਮੰਤਰੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ 23 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਦੁਵੱਲੀ ਗੱਲਬਾਤ ਹੋਵੇਗੀ। ਇਸ ਮੀਟਿੰਗ ਵਿਚ ਦੋਵੇਂ ਆਗੂ ਭਾਰਤ ਅਤੇ ਨੇਪਾਲ ਦੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ ਕਰਨਗੇ ਅਤੇ ਆਪਸੀ ਹਿੱਤਾਂ ਨਾਲ ਜੁੜੇ ਖੇਤਰੀ ਤੇ ਅੰਤਰਰਾਸ਼ਟਰੀ ਮੁੱਦਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ।

ਭਾਰਤ ਅਤੇ ਨੇਪਾਲ ਵਿਚਾਲੇ ਇਤਿਹਾਸਕ, ਸੱਭਿਆਚਾਰਕ ਅਤੇ ਸੱਭਿਅਤਾਵਾਦੀ ਸਬੰਧਾਂ ਦੇ ਨਾਲ-ਨਾਲ ਲੋਕਾਂ ਵਿਚਕਾਰ ਮਜ਼ਬੂਤ ਰਿਸ਼ਤੇ ਹਨ। ਦੋਵਾਂ ਦੇਸ਼ਾਂ ਦਾ ਸਹਿਯੋਗ ਵਪਾਰ, ਵਿਕਾਸ ਭਾਈਵਾਲੀ, ਊਰਜਾ, ਜਲ ਸਰੋਤ ਅਤੇ ਭੌਤਿਕ ਤੇ ਡਿਜੀਟਲ ਸੰਪਰਕ ਵਰਗੇ ਖੇਤਰਾਂ ਵਿੱਚ ਲਗਾਤਾਰ ਵਧ ਰਿਹਾ ਹੈ। ਇਸ ਤੋਂ ਇਲਾਵਾ ਸਟਾਰਟਅੱਪ, ਤਕਨਾਲੋਜੀ, ਨਵੀਨਤਾ ਅਤੇ ਖੇਡਾਂ ਦੇ ਖੇਤਰਾਂ ਵਿੱਚ ਵੀ ਸਹਿਯੋਗ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।

ਇਹ ਦੌਰਾ ਦੋਵਾਂ ਦੇਸ਼ਾਂ ਵਿਚਕਾਰ ਉੱਚ ਪੱਧਰੀ ਸੰਪਰਕ ਦੀ ਲਗਾਤਾਰ ਚੱਲ ਰਹੀ ਪਰੰਪਰਾ ਦਾ ਹਿੱਸਾ ਹੈ। ਇਸ ਨੂੰ ਭਾਰਤ ਦੀ ‘ਗੁਆਂਢੀ ਪਹਿਲਾਂ’ ਨੀਤੀ ਤਹਿਤ ਨੇਪਾਲ ਨਾਲ ਸਬੰਧਾਂ ਨੂੰ ਦਿੱਤੀ ਜਾ ਰਹੀ ਤਰਜੀਹ ਵਜੋਂ ਵੀ ਦੇਖਿਆ ਜਾ ਰਿਹਾ ਹੈ। ਦੌਰੇ ਨਾਲ ਦੋਵਾਂ ਦੇਸ਼ਾਂ ਦੀ ਭਾਈਵਾਲੀ ਹੋਰ ਮਜ਼ਬੂਤ ਹੋਣ ਅਤੇ ਆਪਸੀ ਲਾਭ ਵਾਲੇ ਸਹਿਯੋਗ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।

 
Ad Position 22
No active advertisement
ਅਗਲੀ ਖ਼ਬਰ ਮਨੀਪੁਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 16 ਲੋਕਾਂ ਦੀ ਮੌਤ: 600 ਤੋਂ ਵੱਧ ਹਸਪਤਾਲ ਦਾਖ਼ਲ
Ad Position 24