21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਟਰੱਕ ਦੀ ਟੱਕਰ ਕਾਰਨ 16 ਸਾਲਾ ਲੜਕੇ ਦੀ ਮੌਤ

ਵੈਨਕੂਵਰ, 21 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸੇਚੇਲਟ ਇਲਾਕੇ ਵਿੱਚ ਸੜਕ ਹਾਦਸੇ ਦੌਰਾਨ 16 ਸਾਲਾ ਲੜਕੇ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ। ਲੜਕਾ ਸਨਸ਼ਾਈਨ ਕੋਸਟ ਹਾਈਵੇਅ ਉੱਤੇ ਪੈਦਲ ਜਾ ਰਿਹਾ ਸੀ ਕਿ ਇੱਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਵਾਹਨ ਚਾਲਕ ...

Ad Position 21
No active advertisement
ਅਜੀਤ ਡੈਸਕ 22-11-2026

ਵੈਨਕੂਵਰ, 21 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸੇਚੇਲਟ ਇਲਾਕੇ ਵਿੱਚ ਸੜਕ ਹਾਦਸੇ ਦੌਰਾਨ 16 ਸਾਲਾ ਲੜਕੇ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ। ਲੜਕਾ ਸਨਸ਼ਾਈਨ ਕੋਸਟ ਹਾਈਵੇਅ ਉੱਤੇ ਪੈਦਲ ਜਾ ਰਿਹਾ ਸੀ ਕਿ ਇੱਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੜਕਾ ਸੇਚੇਲਟ ਦਾ ਰਹਿਣ ਵਾਲਾ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਵਾਹਨ ਚਾਲਕ ਦੀ ਭਾਲ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਗਿਆ ਹੈ।

ਪੁਲਿਸ ਅਨੁਸਾਰ ਇੱਕ ਚਿੱਟੇ ਰੰਗ ਦੀ ਪਿਕਅੱਪ ਗੱਡੀ, ਜਿਸ ਦੇ ਪਿੱਛੇ ਸਮਾਨ ਢੋਣ ਵਾਲੀ ਖੁੱਲ੍ਹੀ ਟਰਾਲੀ ਲੱਗੀ ਹੋਈ ਸੀ, ਜਾਂਚ ਦੇ ਸਬੰਧ ਵਿੱਚ ਮਹੱਤਵਪੂਰਨ ਹੋ ਸਕਦੀ ਹੈ। ਪੁਲਿਸ ਇਸ ਗੱਡੀ ਅਤੇ ਇਸ ਦੇ ਚਾਲਕ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਅਤੇ ਜ਼ਿੰਮੇਵਾਰ ਵਾਹਨ ਚਾਲਕ ਦੀ ਪਛਾਣ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਿੰਸਟਨ ਯੂਨੀਵਰਸਿਟੀ ਦੀ ਵਿਦਿਆਰਥਣ ‘ਆਈਸ’ ਦੀ ਹਿਰਾਸਤ ਵਿਚ ਅਗਲੀ ਖ਼ਬਰ ਸਕੁਐਮਿਸ਼ ਨੇੜੇ ਕਿਸ਼ਤੀ ਪਲਟਣ ਕਾਰਨ 29 ਸਾਲਾ ਮੁਟਿਆਰ ਦੀ ਮੌਤ
Ad Position 24