ਚੰਡੀਗੜ੍ਹ, 22 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਦੌਰੇ ''ਤੇ ਹਨ। ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਦੇ ਪਿੰਡ ਜਹਾਂਗੀਰ-ਕਹੇਰੂ ਵਿਖੇ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ ਅਤੇ ਹਾਕੀ ਸਟੇਡੀਅਮ ਦਾ ਉਦਘਾਟਨ ਕਰਨਗੇ। ਹਾਕੀ ਐਸਟ੍ਰੋਟਰਫ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਜਦਕਿ 39.20 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਵਿਚ ਸਪੋਰਟਸ ਕੰਪਲੈਕਸ ਬਣ ਰਿਹਾ ਹੈ। 9 ਕਰੋੜ ਦੀ ਲਾਗਤ ਨਾਲ ਆਧੁਨਿਕ ਇਨਡੋਰ ਸਪੋਰਟਸ ਹਾਲ ਦਾ ਕੰਮ ਲਗਾਤਾਰ ਜਾਰੀ ਹੈ। ਇਨਡੋਰ ਸਪੋਰਟਸ ਹਾਲ ਵਿਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ 11 ਖੇਡਾਂ ਦੀਆਂ ਸਹੂਲਤਾਂ ਮਿਲਣਗੀਆਂ। 5 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਵੀਮਿੰਗ ਪੂਲ ਦਾ ਨਿਰਮਾਣ ਸ਼ੁਰੂ ਹੋ ਗਿਆ ਹੈ ਜਦਕਿ 5.20 ਕਰੋੜ ਰੁਪਏ ਦੀ ਲਾਗਤ ਨਾਲ 9 ਹੋਰ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਧੂਰੀ ਦੇ ਪਿੰਡ ਜਹਾਂਗੀਰ-ਕਹੇਰੂ ਵਿਖੇ ਸਪੋਰਟਸ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ
ਚੰਡੀਗੜ੍ਹ, 22 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਦੌਰੇ ''ਤੇ ਹਨ। ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ...
ਅਜੀਤ ਡੈਸਕ
22-11-2026