22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡ ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ, 6 ਮਹੀਨੇ ਪਹਿਲਾ ਹੀ ਪੜ੍ਹਾਈ ਲਈ ਗਿਆ ਸੀ ਵਿਦੇਸ਼

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 22 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੜ੍ਹਾਈ ਲਈ ਵਿਦੇਸ਼ ਗਏ ਨੇੜਲੇ ਪਿੰਡ ਨਮੋਲ ਦੇ ਇਕ ਨੌਜਵਾਨ ਦੀ...

Ad Position 21
No active advertisement
ਅਜੀਤ ਡੈਸਕ 22-11-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 22 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੜ੍ਹਾਈ ਲਈ ਵਿਦੇਸ਼ ਗਏ ਨੇੜਲੇ ਪਿੰਡ ਨਮੋਲ ਦੇ ਇਕ ਨੌਜਵਾਨ ਦੀ ਮੌਤ ਹੋਣ ਦੀ ਬੇਹੱਦ ਦੁੱਖਦਾਈ ਖ਼ਬਰ ਹੈ। ਜਾਣਕਾਰੀ ਦਿੰਦਿਆ ਮੈਣੋ ਪੱਤੀ ਨਮੋਲ ਦੇ ਮ੍ਰਿਤਕ ਨੌਜਵਾਨ ਦੇ ਪਿਤਾ ਬੂਟਾ ਸਿੰਘ ਨੇ ਦੱਸਿਆ ਕਿ ਉਸ ਦਾ 23 ਕੁ ਵਰ੍ਹਿਆਂ ਦਾ ਪੁੱਤਰ ਹਰਿੰਦਰ ਸਿੰਘ ਅਜੇ ਛੇ ਕੁ ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਸਾਈਪ੍ਰਸ ਗਿਆ ਸੀ।

ਜਿੱਥੇ ਉਸ ਨੂੰ ਪੀਲੀਏ ਦੀ ਬਿਮਾਰੀ ਹੋ ਗਈ। ਭਾਵੇਂ ਇਲਾਜ ਲਈ ਉਸ ਨੂੰ ਉਸ ਦੇ ਦੋਸਤ ਮਿੱਤਰਾਂ ਵਲੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਇਸ ਦੌਰਾਨ ਉਸ ਦੀ ਮੌਤ ਹੋ ਗਈ।ਨੌਜਵਾਨ ਹਰਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਨਮੋਲ ਪਹੁੰਚਣ 'ਤੇ ਪਰਿਵਾਰ ਵਲੋਂ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਰਿਸ਼ਤੇਦਾਰਾਂ ਅਤੇ ਪਰਿਵਾਰ ਸਨੇਹੀਆਂ ਦੀ ਮੌਜੂਦਗੀ ਵਿਚ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਸ ਸਮੇ ਮਹੌਲ ਬੜਾ ਹੀ ਗਮਗੀਨ ਬਣਿਆ ਹੋਇਆ ਸੀ। ਜਿੱਥੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਸੀ ਉੱਥੇ ਹੀ ਪਿੰਡ ਵਿਚ ਵੀ ਸੋਗ ਦੀ ਲਹਿਰ ਸੀ।

Ad Position 22
No active advertisement
ਅਗਲੀ ਖ਼ਬਰ ਬੇਅਦਬੀ ਮਾਮਲੇ ਵਿਚ ਸ਼ਿਕਾਇਤ ਵਾਪਸ ਲੈਣ ਲਈ ਬਣਾਇਆ ਗਿਆ ਦਬਾਅ - ਹਰਮੀਤ ਸਿੰਘ ਕਾਲਕਾ/ਜਗਦੀਪ ਸਿੰਘ ਕਾਹਲੋਂ
Ad Position 24