22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਾਡੀ ਕੋਸ਼ਿਸ਼ ਹਰ ਪਿੰਡ ਤੱਕ ਪਹੁੰਚ ਕੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਹੱਲ ਕਰਨ ਦੀ ਹੈ- ਮੁੱਖ ਮੰਤਰੀ ਮਾਨ

ਸਮਰਾਲਾ (ਲੁਧਿਆਣਾ), 22 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਮਰਾਲਾ ਦੇ ਪਿੰਡ ਹੇਡੋਂ ਬੇਟ...

Ad Position 21
No active advertisement
ਅਜੀਤ ਡੈਸਕ 22-11-2026

ਸਮਰਾਲਾ (ਲੁਧਿਆਣਾ), 22 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਮਰਾਲਾ ਦੇ ਪਿੰਡ ਹੇਡੋਂ ਬੇਟ ਦੀ 'ਲੋਕ ਮਿਲਣੀ' 'ਚ ਪਹੁੰਚੇ ਇਲਾਕਾ ਨਿਵਾਸੀਆਂ ਦੇ ਭਰਵੇਂ ਹੁੰਗਾਰੇ ਨੇ ਮਨ ਖੁਸ਼ ਕਰ ਦਿੱਤਾ... ਸਾਡੀ ਕੋਸ਼ਿਸ਼ ਹਰ ਪਿੰਡ ਤੱਕ ਪਹੁੰਚ ਕੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਹੱਲ ਕਰਨ ਦੀ ਹੈ...

ਪਿੰਡਾਂ ਦੀ ਨੁਹਾਰ ਬਦਲਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ... ਅੱਜ ਹੇਡੋਂ ਬੇਟ ਦੇ ਸਰਬਪੱਖੀ ਵਿਕਾਸ (ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਤੇ ਨਿਕਾਸੀ ਪ੍ਰਬੰਧ) ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਹੈ...

ਲੋਕਾਂ ਦੇ ਸਹਿਯੋਗ ਨਾਲ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਇਹ ਸਿਲਸਿਲਾ ਇੰਝ ਹੀ ਜਾਰੀ ਰਹੇਗਾ...
 

Ad Position 22
No active advertisement
ਅਗਲੀ ਖ਼ਬਰ ਪਿੰਡ ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ, 6 ਮਹੀਨੇ ਪਹਿਲਾ ਹੀ ਪੜ੍ਹਾਈ ਲਈ ਗਿਆ ਸੀ ਵਿਦੇਸ਼
Ad Position 24