ਸੰਗਰੂਰ, 22 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਹਾਂਗੀਰ-ਕਹੇਰੂ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਹਾਕੀ ਐਸਟ੍ਰੋਟਰਫ ਸਟੇਡੀਅਮ ਨੂੰ ਲੋਕ ਅਰਪਿਤ ਕੀਤਾ ਅਤੇ 10 ਏਕੜ 'ਚ 39.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਿਸ਼ਵ-ਪੱਧਰੀ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ...
ਇਸ ਮੌਕੇ ਨੌਜਵਾਨ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਬਹੁਤ ਖੁਸ਼ੀ ਹੋਈ... ਹਾਕੀ ਪੰਜਾਬੀਆਂ ਦੇ ਖ਼ੂਨ 'ਚ ਵਸਦੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਤਰੀਕਾ ਖੇਡਾਂ ਹੀ ਹਨ...
ਇਸ ਕੰਪਲੈਕਸ 'ਚ ਮਲਟੀਪਰਪਜ਼ ਇੰਡੋਰ ਹਾਲ, ਸਵੀਮਿੰਗ ਪੂਲ ਸਮੇਤ ਵੱਖ-ਵੱਖ ਖੇਡਾਂ ਦੇ ਮੈਦਾਨ ਬਣਨ ਨਾਲ ਇਹ ਇਲਾਕਾ ਖੇਡਾਂ ਦਾ ਹੱਬ ਬਣੇਗਾ... ਸਾਡੀ ਸਰਕਾਰ ਨੌਜਵਾਨਾਂ ਦੇ ਹੱਥਾਂ 'ਚ ਹਾਕੀ, ਬੈਟ, ਰੈਕਟ ਅਤੇ ਮੈਡਲ ਦੇਖਣਾ ਚਾਹੁੰਦੀ ਹੈ...