22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ, ਪਹਿਲੇ ਦਿਨ 60 ਹਜ਼ਾਰ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 22 ਨਵੰਬਰ (ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਮਾਗਮਾਂ ਦੀਆਂ ਰੌਣਕਾਂ ਸ਼ੁਰੂ ਹੋ ਗਈਆਂ ਹਨ। 24 ਨਵੰਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ...

Ad Position 21
No active advertisement
ਅਜੀਤ ਡੈਸਕ 22-11-2026
ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ 8 ਲੱਖ ਦੇ ਕਰੀਬ ਸੰਗਤਾਂ ਦੇ ਪਹੁੰਚਣ ਦਾ ਅਨੁਮਾਨ, 23 ਨਵੰਬਰ ਨੂੰ ਗੁਰਦੁਆਰਾ ਸੰਤ ਘਾਟ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਸੁਲਤਾਨਪੁਰ ਲੋਧੀ, 22 ਨਵੰਬਰ (ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਮਾਗਮਾਂ ਦੀਆਂ ਰੌਣਕਾਂ ਸ਼ੁਰੂ ਹੋ ਗਈਆਂ ਹਨ। 24 ਨਵੰਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਐਤਵਾਰ ਨੂੰ 60 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਕਰੀਬ 8 ਲੱਖ ਸੰਗਤਾਂ ਦੇ ਪਹੁੰਚਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਸੰਗਤਾਂ ਦੀ ਵੱਡੀ ਆਮਦ ਕਾਰਨ ਸੁਲਤਾਨਪੁਰ ਲੋਧੀ ਵਿਚ ਪ੍ਰਸ਼ਾਸਨਿਕ ਪ੍ਰਬੰਧ ਨਾਕਾਫ਼ੀ ਦਿਖਾਈ ਦਿੱਤੇ। ਸਵੇਰ ਤੋਂ ਹੀ ਪਵਿੱਤਰ ਵੇਈਂ ਦੇ ਕਿਨਾਰੇ ਵਾਹਨਾਂ ਦੀ ਪਾਰਕਿੰਗ ਅਤੇ ਲਗਾਤਾਰ ਕਾਰਾਂ, ਗੱਡੀਆਂ ਤੇ ਟਰੈਕਟਰ-ਟਰਾਲੀਆਂ ਦੀ ਆਵਾਜਾਈ ਕਾਰਨ ਕਈ ਥਾਵਾਂ ’ਤੇ ਜਾਮ ਲੱਗ ਗਏ। ਇਸ ਕਾਰਨ ਪੈਦਲ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਰਹੀਆਂ ਸੰਗਤਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਸ ਦੌਰਾਨ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਅਲੌਕਿਕ ਸਜਾਵਟ ਵੀ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸ਼ਰਧਾਲੂਆਂ ਨੇ ਇਸ ਮਨਮੋਹਕ ਸਜਾਵਟ ਦੇ ਦਰਸ਼ਨ ਕੀਤੇ ਅਤੇ ਯਾਦਗਾਰੀ ਤਸਵੀਰਾਂ ਤੇ ਸੈਲਫੀਆਂ ਵੀ ਖਿੱਚੀਆਂ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਦੌਰਾਨ ਹਜ਼ੂਰੀ ਕਥਾਵਾਚਕ ਗਿਆਨੀ ਕਰਨਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਦੱਸਿਆ ਗਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਸੰਗਤਾਂ ਦੀ ਸਹੂਲਤ ਲਈ ਪ੍ਰਬੰਧ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ 23 ਨਵੰਬਰ ਨੂੰ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਇਤਿਹਾਸਕ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਪੂਰੀ ਸੁਲਤਾਨਪੁਰ ਲੋਧੀ ਨਗਰੀ ਗੁਰਬਾਣੀ ਅਤੇ ਧਾਰਮਿਕ ਰੌਣਕਾਂ ਨਾਲ ਗੂੰਜ ਰਹੀ ਹੈ।

 
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਦੇ ਬਿਆਨ ’ਤੇ ਵਿਧਾਇਕ ਧਾਲੀਵਾਲ ਦਾ ਤਿੱਖਾ ਤਨਜ਼, ਕਿਹਾ- ਪੰਜਾਬ ਦੇ ਲੋਕ ਕਾਂਗਰਸ ਨੂੰ ਬਾਟੇ ਵਾਂਗ ਮਾਂਜ ਦੇ... ਅਗਲੀ ਖ਼ਬਰ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਮਜ਼ਬੂਤ ਸਾਧਨ: ਪਰਗਟ ਸਿੰਘ
Ad Position 24