23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਾਰਤ ਮਾਲਾ ਮੁਆਵਜ਼ਾ ਘੁਟਾਲੇ 'ਚ ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ, ਲਾਡੀ ਢੋਸ ਤੇ ਪਰਿਵਾਰਿਕ ਮੈਂਬਰਾਂ ਨੂੰ ਸੰਮਨ

ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) - ਭਾਰਤ ਮਾਲਾ ਪ੍ਰੋਜੈਕਟ ਤਹਿਤ ਮੋਗਾ ਜ਼ਿਲ੍ਹੇ ਵਿਚ ਜ਼ਮੀਨ ਐਕਵਾਇਰ ਕਰਨ ਬਦਲੇ ਦਿੱਤੇ ਮੁਆਵਜ਼ੇ...

Ad Position 21
No active advertisement
ਅਜੀਤ ਡੈਸਕ 23-11-2026

ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) - ਭਾਰਤ ਮਾਲਾ ਪ੍ਰੋਜੈਕਟ ਤਹਿਤ ਮੋਗਾ ਜ਼ਿਲ੍ਹੇ ਵਿਚ ਜ਼ਮੀਨ ਐਕਵਾਇਰ ਕਰਨ ਬਦਲੇ ਦਿੱਤੇ ਮੁਆਵਜ਼ੇ ਦੀ ਰਾਸ਼ੀ ਵਿਚ ਕਥਿਤ ਹੇਰਾਫੇਰੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕਾ ਦੇ ਪਰਿਵਾਰਿਕ ਮੈਂਬਰਾਂ ਅਤੇ ਪੰਜਾਬ ਸਰਕਾਰ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਹਨ। ਈ.ਡੀ. ਨੇ ਲਾਡੀ ਢੋਸ ਨੂੰ 27 ਨਵੰਬਰ ਨੂੰ ਚੰਡੀਗੜ੍ਹ ਸਥਿਤ ਆਪਣੇ ਜ਼ੋਨਲ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਹੈ, ਜਦਕਿ ਅਮਨਦੀਪ ਕੌਰ ਅਰੋੜਾ ਨੂੰ 26 ਨਵੰਬਰ ਅਤੇ ਉਨ੍ਹਾਂ ਦੇ ਪਤੀ ਰਾਕੇਸ਼ ਅਰੋੜਾ ਨੂੰ 25 ਨਵੰਬਰ ਨੂੰ ਬੁਲਾਇਆ ਗਿਆ ਹੈ।
ਵਿਧਾਇਕਾ ਦੇ ਪਿਤਾ ਜਸਪਾਲ ਸਿੰਘ, ਭਰਾ ਵਲਜਿੰਦਰ ਸਿੰਘ ਅਤੇ ਮਾਮਾ ਹਰਮਿੰਦਰ ਸਿੰਘ ਨੂੰ ਵੀ ਕ੍ਰਮਵਾਰ 27 ਨਵੰਬਰ, 30 ਨਵੰਬਰ ਅਤੇ 2 ਦਸੰਬਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਮੋਗਾ ਦੇ ਜ਼ਿਲ੍ਹਾ ਮਾਲ ਅਧਿਕਾਰੀ ਗੁਰਦੇਵ ਸਿੰਘ ਧਾਮ, ਪਟਵਾਰੀ ਨਿਰਵੈਰ ਸਿੰਘ ਅਤੇ ਸਾਬਕਾ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ ਨੂੰ ਵੀ ਜਾਂਚ ਵਿਚ ਸ਼ਾਮਿਲ ਹੋਣ ਲਈ ਬੁਲਾਇਆ ਗਿਆ ਹੈ। ਵਿਧਾਇਕਾ ਨਾਲ ਸੰਬੰਧਿਤ ਹਸਪਤਾਲ ਅਤੇ ਨਸ਼ਾ ਮੁਕਤੀ ਕੇਂਦਰ ਦੇ ਸਾਂਝੇਦਾਰ ਤੇ ਡਾਇਰੈਕਟਰ ਲਖਵਿੰਦਰ ਨੂੰ ਵੀ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ ਹੈ।
ਈ.ਡੀ. ਦੀ ਜਾਂਚ ਮੋਗਾ ਪੁਲਿਸ ਵਲੋਂ ਧਰਮਕੋਟ ਥਾਣੇ ਵਿਚ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਸ਼ੁਰੂ ਹੋਈ ਹੈ। ਇਸ ਵਿਚ ਅਧਰਮਨ ਪਿੰਡ ਵਿਚ ਸਰਕਾਰੀ ਜ਼ਮੀਨ ਦੇ ਮਾਲ ਰਿਕਾਰਡ ਵਿਚ ਕਥਿਤ ਹੇਰਾਫੇਰੀ ਕਰਕੇ ਇਕ ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਗਲਤ ਢੰਗ ਨਾਲ ਜਾਰੀ ਕਰਵਾਉਣ ਦੇ ਦੋਸ਼ ਹਨ। ਈ.ਡੀ. ਨੇ ਪਹਿਲਾਂ ਕੀਤੀ ਛਾਪੇਮਾਰੀ ਤੋਂ ਬਾਅਦ ਵਿਧਾਇਕਾ ਅਤੇ ਉਨ੍ਹਾਂ ਦੇ ਪਤੀ ਵਲੋਂ ਮੁਆਵਜ਼ੇ ਦੀ ਰਾਸ਼ੀ ਨੂੰ ਹੋਰ ਪਾਸੇ ਤਬਦੀਲ ਕਰਨ ਵਿਚ ਭੂਮਿਕਾ ਨਿਭਾਉਣ ਦਾ ਦਾਅਵਾ ਕੀਤਾ ਸੀ।
ਦੂਜੇ ਪਾਸੇ ਵਿਧਾਇਕਾ ਨੇ ਈ.ਡੀ. ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਭਾਜਪਾ 'ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਛਾਪੇਮਾਰੀ ਦੌਰਾਨ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਿਲ ਹੋਣ ਲਈ ਦਬਾਅ ਪਾਇਆ ਗਿਆ ਅਤੇ ਮੰਤਰੀ ਦਾ ਅਹੁਦਾ ਦੇਣ ਤੱਕ ਦੇ ਲਾਲਚ ਦਿੱਤੇ ਗਏ, ਜਦਕਿ ਉਨ੍ਹਾਂ ਦੇ ਘਰ ਅਤੇ ਹਸਪਤਾਲ ਵਿਚੋਂ ਕੋਈ ਨਕਦੀ ਜਾਂ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ।

Ad Position 22
No active advertisement
ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਅਤੇ ਅਵਤਾਰ ਸਿੰਘ ਕਰੀਮਪੁਰੀ ਦਰਮਿਆਨ ਗੱਠਜੋੜ ਨੂੰ ਲੈ ਕੇ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਚ ਦੁਬਾਰਾ ਵਾਪਸੀ, ਮੁਅੱਤਲੀ ਰੱਦ
Ad Position 24