23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗਿਆਨੀ ਹਰਪ੍ਰੀਤ ਸਿੰਘ ਅਤੇ ਅਵਤਾਰ ਸਿੰਘ ਕਰੀਮਪੁਰੀ ਦਰਮਿਆਨ ਗੱਠਜੋੜ ਨੂੰ ਲੈ ਕੇ ਹੋਈ ਅਹਿਮ ਮੀਟਿੰਗ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ) - ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਆਗੂ ਅਵਤਾਰ ਸਿੰਘ ਕਰੀਮਪੁਰੀ...

Ad Position 21
No active advertisement
ਅਜੀਤ ਡੈਸਕ 23-11-2026

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ) - ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਆਗੂ ਅਵਤਾਰ ਸਿੰਘ ਕਰੀਮਪੁਰੀ ਦਰਮਿਆਨ ਬੀਤੀ ਰਾਤ ਫ਼ਰੀਦਕੋਟ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਗੱਠਜੋੜ ਸੰਬੰਧੀ ਅਹਿਮ ਮੀਟਿੰਗ ਹੋਈ।
ਸੂਤਰਾਂ ਨੇ ਦੱਸਿਆ ਕਿ ਗੱਠਜੋੜ ਦਾ ਜਲਦੀ ਹੀ ਐਲਾਨ ਕੀਤਾ ਜਾ ਸਕਦਾ ਹੈ। ਦੋਵਾਂ ਆਗੂਆਂ ਦੀ ਇਸ ਮੀਟਿੰਗ ਨਾਲ ਪੰਜਾਬ ਵਿਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ ਬਣ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਦੋਵੇਂ ਪਾਰਟੀਆਂ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਇਕੱਠਿਆਂ ਲੜ੍ਹਨ ਦੀ ਸਹਿਮਤੀ ਬਣ ਗਈ ਹੈ। ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਅਮਨਿੰਦਰ ਸਿੰਘ ਬੰਨੀ ਬਰਾੜ ਦੇ ਗ੍ਰਹਿ ਵਿਖੇ ਹੋਈ ਦੋਵਾਂ ਆਗੂਆਂ ਦੀ ਮੀਟਿੰਗ ਸਬੰਧੀ ਬੰਨੀ ਬਰਾੜ ਨੇ ਦੱਸਿਆ ਕਿ ਦੋਵਾਂ ਪਾਰਟੀਆਂ ਦਾ ਰਸਮੀ ਐਲਾਨ ਆਉਂਦੇ ਕੁਝ ਦਿਨਾਂ ਵਿਚ ਹੋ ਸਕਦਾ ਹੈ। ਇਸ ਸੰਭਾਵੀ ਗੱਠਜੋੜ ਨੂੰ ਪੰਜਾਬ ਦੀ ਸਿਆਸਤ ਵਿਚ ਅਹਿਮ ਘਟਨਾ ਵਜੋਂ ਵੇਖਿਆ ਜਾ ਰਿਹਾ ਹੈ। ਬਸਪਾ ਦਾ ਪੰਜਾਬ ਵਿਚ ਦਲਿਤ ਭਾਈਚਾਰੇ ਵਿਚ ਆਧਾਰ ਹੈ, ਜਦਕਿ ਅਕਾਲੀ ਦਲ ਪੁਨਰ ਸੁਰਜੀਤ ਪੰਥਕ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਕਰ ਰਿਹਾ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਕਾਰਨ ਪੰਜਾਬ ਵਿਚ ਨਵੇਂ ਸਮੀਕਰਨ ਬਣ ਸਕਦੇ ਹਨ। ਜ਼ਿਕਰਯੋਗ ਹੈ ਕਿ ਅਕਾਲੀ ਦਲ ਪੁਨਰ ਸੁਰਜੀਤ ਨੇ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ, ਪੰਥਕ ਸੰਸਥਾਵਾਂ ਅਤੇ ਹੋਰ ਸੰਗਠਨਾਂ ਨਾਲ ਮਿਲ ਕੇ ਸਾਂਝਾ ਮੋਰਚਾ ਬਣਾਉਣ ਵਿਚ ਵੀ ਭੂਮਿਕਾ ਨਿਭਾਈ ਸੀ। ਇਸ ਮੋਰਚੇ ਨੇ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਠਿਆਂ ਲੜ੍ਹਨ ਦਾ ਐਲਾਨ ਕੀਤਾ ਸੀ। ਅਕਾਲੀ ਦਲ ਪੁਨਰ ਸੁਰਜੀਤ ਦਾ ਬਸਪਾ ਨਾਲ ਸੰਭਾਵੀ ਗੱਠਜੋੜ ਮਗਰੋਂ ਪੰਜਾਬ ਦੀਆਂ ਹੋਰਨਾਂ ਸਿਆਸੀ ਪਾਰਟੀਆਂ ਦੀਆਂ ਚੋਣ ਤਿਆਰੀਆਂ ਅਤੇ ਗੱਠਜੋੜਾਂ ’ਤੇ ਵੀ ਇਸ ਦਾ ਅਸਰ ਪੈ ਸਕਦਾ ਹੈ। ਹਾਲ ਦੀ ਘੜੀ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਅਤੇ ਸਾਂਝੀ ਚੋਣ ਰਣਨੀਤੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਅਤੇ ਨਿਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਰਮਿਆਨ ਦੁਵੱਲੀ ਗੱਲਬਾਤ ਅਗਲੀ ਖ਼ਬਰ ਭਾਰਤ ਮਾਲਾ ਮੁਆਵਜ਼ਾ ਘੁਟਾਲੇ 'ਚ ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ, ਲਾਡੀ ਢੋਸ ਤੇ ਪਰਿਵਾਰਿਕ ਮੈਂਬਰਾਂ ਨੂੰ ਸ...
Ad Position 24