23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

ਰਾਮਾ ਮੰਡੀ, (ਬਠਿੰਡਾ)23 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) - ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ...

Ad Position 21
No active advertisement
ਅਜੀਤ ਡੈਸਕ 23-11-2026

ਰਾਮਾ ਮੰਡੀ, (ਬਠਿੰਡਾ)23 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) - ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ -ਛਾਇਆ ਹੇਠ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ ਅਤੇ ਇਸ ਨਗਰ ਕੀਰਤਨ ਦਾ ਥਾਂ ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਨਗਰ ਕੀਰਤਨ ਦੇ ਅੱਗੇ ਗੱਤਕਾ ਪਾਰਟੀ ਦੇ ਨੌਜਵਾਨਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ।ਇਸ ਨਗਰ ਕੀਰਤਨ ਦੌਰਾਨ ਨਾਲ ਚੱਲ ਰਹੀਆਂ ਸੰਗਤਾਂ ਦੀ ਲਈ ਥਾਂ ਥਾਂ ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਸ਼ਰਧਾਲੂਆਂ ਵਲੋਂ ਲਗਾਏ ਗਏ। ਨਗਰ ਕੀਰਤਨ  ਦੌਰਾਨ ਰਾਗੀ ਜਥੇ ਦੁਆਰਾ ਗੁਰਬਾਣੀ ਕੀਰਤਨ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ  ਦੀ ਵਧਾਈ ਦਿੱਤੀ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਖੂਹ ਵਾਲਾ ਚੌਂਕ, ਗਾਂਧੀ ਚੌਂਕ ਅਤੇ ਰੇਲਵੇ ਚੌਂਕ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਕਿਹਾ ਕਿ 24 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਰਾਗੀ ਜਥਿਆਂ ਦੁਆਰਾ ਕਥਾ ਕੀਰਤਨ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਗੁਰੂ ਘਰ ਵਿਖੇ ਪਹੁੰਚ ਕੇ ਆਪਣਾ ਜੀਵਨ ਸਫਲ ਕਰਨ। 

Ad Position 22
No active advertisement
ਪਿਛਲੀ ਖ਼ਬਰ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਭਾਰਤ ਨਿਪਾਲ ਲਈ 24,000 ਕਰੋੜ ਨਿਪਾਲੀ ਰੁਪਏ ਦੇ ਵਿਕਾਸ ਪੈਕੇਜ ਦਾ ਕਰਦਾ ਹੈ ਐਲਾਨ
Ad Position 24