23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਤਿਕਾਰ ਸੋਧ ਐਕਟ ਮਾਮਲੇ 'ਚ ਸਰਕਾਰ ਵਲੋਂ ਗਠਿਤ ਕਮੇਟੀ ਨਾਲ ਮੀਟਿੰਗ ਕਰਨ ਨਹੀਂ ਪੁੱਜੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ

ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)- 'ਸਤਿਕਾਰ ਸੋਧ ਐਕਟ ਵਿਵਾਦ' ਸਬੰਧੀ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਵਿਦਵਾਨਾਂ ਦੀ ਸੱਤ...

Ad Position 21
No active advertisement
ਅਜੀਤ ਡੈਸਕ 23-11-2026

ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)- 'ਸਤਿਕਾਰ ਸੋਧ ਐਕਟ ਵਿਵਾਦ' ਸਬੰਧੀ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਵਿਦਵਾਨਾਂ ਦੀ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਹੋਈ ਪਰ ਇਸ ਕਮੇਟੀ ਨਾਲ ਗੱਲਬਾਤ ਕਰਨ ਲਈ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਦੇ ਨੁਮਾਇੰਦੇ ਇਕੱਤਰਤਾ ਵਿਚ ਸ਼ਾਮਿਲ ਨਹੀਂ ਹੋਏ।

ਦੂਜੇ ਪਾਸੇ ਸਰਕਾਰ ਵਲੋਂ ਗਠਿਤ ਕਮੇਟੀ ਮੈਂਬਰਾਂ ਵਿਚੋਂ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਸੇਵਾ ਮੁਕਤ ਆਈ.ਪੀ.ਐਸ. ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਸੇਵਾ ਮੁਕਤ ਜਸਟਿਸ ਗੁਰਬੀਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਸ਼ਾਮਿਲ ਹੋਏ ਜਦੋਂ ਕਿ ਸੇਵਾ ਮੁਕਤ ਜਸਟਿਸ ਜਸਪਾਲ ਸਿੰਘ ਪ੍ਰੀਤ ਇੰਦਰਪਾਲ ਸਿੰਘ ਐਡਵੋਕੇਟ ਨੋਡਲ ਅਫਸਰ ਸਰਦਾਰ ਹਰਜੀਤ ਸਿੰਘ ਤੋਂ ਇਲਾਵਾ ਬਾਬਾ ਸੇਵਾ ਸਿੰਘ ਵਲੋਂ ਨੁਮਾਇੰਦੇ ਭਾਈ ਭੁਪਿੰਦਰ ਸਿੰਘ ਅਤੇ ਐਡਵੋਕੇਟ ਜੀ.ਪੀ.ਐਸ. ਘੁੰਮਣ ਇਸ ਮੀਟਿੰਗ ਵਿਚ ਹਾਜ਼ਰ ਸਨ।

ਇਕੱਤਰਤਾ ਉਪਰੰਤ ਤਾਲਮੇਲ ਕਮੇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਬੇਅਦਬੀ ਨਾਲ ਸੰਬੰਧਿਤ ਕਾਨੂੰਨ ਵਿਚ ਸੋਧਾਂ ਬਾਰੇ ਅਕਾਲ ਤਖ਼ਤ ਸਾਹਿਬ ਦੁਆਰਾ ਗਠਿਤ ਬਾਹਰ ਕਮੇਟੀ ਨਾਲ ਅੱਜ ਦੀ ਮੀਟਿੰਗ ਰੱਖੀ ਗਈ ਸੀ ਪਰ ਇਸ ਤੋਂ ਪਹਿਲਾਂ ਵੀ ਕਈ ਕੋਸ਼ਿਸ਼ਾਂ ਕੀਤੇ ਜਾਣ 'ਤੇ ਵੀ ਉਕਤ ਕਮੇਟੀ ਮੈਂਬਰ ਗੱਲਬਾਤ ਲਈ ਨਹੀਂ ਪੁੱਜੇ। ਉਨ੍ਹਾਂ ਦੱਸਿਆ ਕਿ ਹੁਣ 27 ਨਵੰਬਰ ਨੂੰ ਦੁਪਹਿਰ 12 ਵਜੇ ਮੁੜ ਇਕੱਤਰਤਾ ਰੱਖੀ ਗਈ ਹੈ। ਉਨ੍ਹਾਂ ਉਕਤ ਮਾਹਰ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਉਕਤ ਮੀਟਿੰਗ ਵਿਚ ਜ਼ਰੂਰ ਸ਼ਾਮਿਲ ਹੋਣ ਅਤੇ ਜੇਕਰ ਕਮੇਟੀ ਵਲੋਂ ਕਿਸੇ ਹੋਰ ਜਗਹਾਂ ਮੀਟਿੰਗ ਕਰਨ ਦਾ ਸੁਝਾਅ ਵੀ ਆਇਆ ਤਾਂ ਇਸ ਬਾਰੇ ਵੀ ਵਿਚਾਰ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 17.5 ਕਿੱਲੋ ਹੈਰੋਇਨ ਬਰਾਮਦ ਅਗਲੀ ਖ਼ਬਰ ਕੈਬਨਿਟ ਮੰਤਰੀ ਅਰੋੜਾ ਵਲੋਂ ਗਿਆਨੀ ਗਿਆਨ ਸਿੰਘ ਯਾਦਗਾਰੀ ਲਾਇਬ੍ਰੇਰੀ ਲੋਕ ਅਰਪਣ
Ad Position 24