23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਘੋਗਰਾ (ਹੁਸ਼ਿਆਰਪੁਰ), 23 ਨਵੰਬਰ (ਆਰ.ਐੱਸ. ਸਲਾਰੀਆ)- ਗੁਰਦੁਵਾਰਾ ਸਿੰਘ ਸਭਾ ਘੋਗਰਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ...

Ad Position 21
No active advertisement
ਅਜੀਤ ਡੈਸਕ 23-11-2026

ਘੋਗਰਾ (ਹੁਸ਼ਿਆਰਪੁਰ), 23 ਨਵੰਬਰ (ਆਰ.ਐੱਸ. ਸਲਾਰੀਆ)- ਗੁਰਦੁਵਾਰਾ ਸਿੰਘ ਸਭਾ ਘੋਗਰਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਿਪਤ ਗੁਰੂ ਗ੍ਰੰਥ  ਸਾਹਿਬ ਜੀ ਦੀ ਹਜ਼ੂਰੀ ਵਿਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਅੱਗੇ ਸੁੰਦਰ ਪਾਲਕੀ ਸਾਹਿਬ ਸ਼ੁਸੋਬਿਤ ਕੀਤੀ ਗਈ, ਨਗਰ ਕੀਰਤਨ ਗੁਰੂਦਵਾਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰੂਦਵਾਰਾ ਸਾਹਿਬ ਵਿਖੇ ਸਮਾਪਿਤ ਹੋਇਆ।

ਸੰਗਤਾਂ ਵਲੋਂ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕੀਤੀ ਗਈ, ਸ਼ਰਧਾਲੂ ਸੰਗਤਾਂ ਵਲੋਂ ਲੰਗਰ ਲਗਾਏ ਗਏ ਭਾਈ ਜਸਵੀਰ ਸਿੰਘ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਗਿਆ।

ਸੰਗਤਾਂ ਵਲੋਂ ਵਾਹਿਗੁਰੂ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ। ਇਸ ਮੌਕੇ ਤੇ ਪ੍ਰਧਾਨ ਬਲਵਿੰਦਰ ਸਿੰਘ, ਵਾਇਸ ਪ੍ਰਧਾਨ ਬਲਵਿੰਦਰ ਸਿੰਘ,ਜਸਵੰਤ ਸਿੰਘ, ਡਾ. ਸੱਜਣ ਸਿੰਘ,ਇੰਸ.ਸਤਪਾਲ ਸਿੰਘ, ਇੰਸ.ਸੁਖਵਿੰਦਰਸਿੰਘ, ਬਾਜਵਾ,ਗੁਰਮੀਤ ਸਿੰਘ ਬਾਜਵਾ, ਕੁਲਵੰਤ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਸਤਿਨਾਮ ਸਿੰਘ, ਰਵਿੰਦਰਜੀਤ ਸਿੰਘ, ਮੁਖਤਿਆਰ ਸਿੰਘ, ਜਸਵੀਰ ਸਿੰਘ ਬਾਜਵਾ, ਹਰਜਿੰਦਰ ਸਿੰਘ, ਮਨਵੀਰ ਸਿੰਘ, ਕੈਪ. ਗੁਰਮੀਤ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਬਾਜਵਾ, ਭਾਗ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ, ਜਸਵੀਰ ਸਿੰਘ ਹੋਰ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਦੀ ਅਰਜੀ ਨੂੰ ਅਦਾਲਤ ਨੇ ਕੀਤਾ ਮਨਜ਼ੂਰ ਅਗਲੀ ਖ਼ਬਰ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਹੋਈ ਮੌਤ, ਇਕ ਗੰਭੀਰ ਜ਼ਖ਼ਮੀ
Ad Position 24