23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਤਰੁਣ ਅਰੋੜਾ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਵੀ. ਐੱਸ. ਐੱਸ. ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ

ਕੋਟਫ਼ਤੂਹੀ (ਹੁਸ਼ਿਆਰਪੁਰ), 23 ਨਵੰਬਰ (ਅਵਤਾਰ ਸਿੰਘ ਅਟਵਾਲ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ...

Ad Position 21
No active advertisement
ਅਜੀਤ ਡੈਸਕ 23-11-2026

ਕੋਟਫ਼ਤੂਹੀ (ਹੁਸ਼ਿਆਰਪੁਰ), 23 ਨਵੰਬਰ (ਅਵਤਾਰ ਸਿੰਘ ਅਟਵਾਲ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਲੰਟੀਅਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਹਨ। ਇਸੇ ਤਹਿਤ ਪਾਰਟੀ ਹਾਈਕਮਾਂਡ ਵਲੋਂ ਤਰੁਣ ਅਰੋੜਾ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਵੀ. ਐੱਸ. ਐੱਸ. ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਇਸ ਨਿਯੁਕਤੀ 'ਤੇ ਤਰੁਣ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਵੀ. ਐੱਸ. ਐੱਸ. ਦੇ ਪ੍ਰਧਾਨ ਸ਼ਮਿੰਦਰ ਸਿੰਘ ਖਿੰਡਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਕਿਹਾ ਕਿ ਪਾਰਟੀ ਵਲੋਂ ਸੌਪੀ ਗਈ। ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।

ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪਹਿਲਾਂ ਨਾਲੋਂ ਵੀ ਵੱਧ ਉਤਸ਼ਾਹ ਨਾਲ ਕੰਮ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਮ ਵਰਕਰਾਂ ਨੂੰ ਮਾਣ-ਸਨਮਾਨ ਅਤੇ ਅੱਗੇ ਵਧਣ ਦੇ ਮੌਕੇ ਦਿੱਤੇ ਹਨ। ਉਹ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਵਿਸਥਾਰ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ। ਇਹ ਅਹੁਦਾ ਮੇਰੇ ਲਈ ਸਿਰਫ਼ ਸਨਮਾਨ ਨਹੀਂ, ਸਗੋਂ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਇਕ ਵੱਡੀ ਜ਼ਿੰਮੇਵਾਰੀ ਹੈ।

Ad Position 22
No active advertisement
ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਥਾ ਦੌਰਾਨ ਟੇਕਿਆ ਮੱਥਾ
Ad Position 24