23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਾਇਬ ਤਹਿਸੀਲਦਾਰ ਪ੍ਰੀਆ ਰਾਣੀ ਨੇ ਰਾਮਗੜ੍ਹੀਆ ਬਰਾਦਰੀ ਦੇ ਆਗੂਆਂ ਨਾਲ ਕੀਤੀ ਮੀਟਿੰਗ, ਸਮੱਸਿਆਵਾਂ ਸੁਣ ਕੇ ਹੱਲ ਦਾ ਦਿੱਤਾ ਭਰੋਸਾ

ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)- ਨਾਇਬ ਤਹਿਸੀਲਦਾਰ ਪ੍ਰੀਆ ਰਾਣੀ ਵਲੋਂ ਅੱਜ ਰਾਮਗੜ੍ਹੀਆ ਬਰਾਦਰੀ ਦੇ ਆਗੂਆਂ ਅਤੇ ਸ਼ਹਿਰਵਾਸੀਆਂ...

Ad Position 21
No active advertisement
ਅਜੀਤ ਡੈਸਕ 23-11-2026

ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)- ਨਾਇਬ ਤਹਿਸੀਲਦਾਰ ਪ੍ਰੀਆ ਰਾਣੀ ਵਲੋਂ ਅੱਜ ਰਾਮਗੜ੍ਹੀਆ ਬਰਾਦਰੀ ਦੇ ਆਗੂਆਂ ਅਤੇ ਸ਼ਹਿਰਵਾਸੀਆਂ ਨਾਲ ਇਕ ਜ਼ਰੂਰੀ ਮੀਟਿੰਗ ਐਸਡੀਐਮ ਦਫ਼ਤਰ ਗੁਰੂ ਹਰਸਹਾਏ ਵਿਖੇ ਕੀਤੀ ਗਈ। ਇਸ ਮੀਟਿੰਗ ਦੌਰਾਨ ਰਾਮਗੜ੍ਹੀਆ ਬਰਾਦਰੀ ਨਾਲ ਸਬੰਧਤ ਕਈ ਵਿਅਕਤੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਲਾਂ ਪ੍ਰਸ਼ਾਸਨ ਦੇ ਸਾਹਮਣੇ ਰੱਖੀਆਂ।

ਮੀਟਿੰਗ ਦੌਰਾਨ ਬਰਾਦਰੀ ਦੇ ਆਗੂਆਂ ਅਤੇ ਹਾਜ਼ਰ ਸ਼ਹਿਰਵਾਸੀਆਂ ਵਲੋਂ ਵੱਖ-ਵੱਖ ਮੁੱਦਿਆਂ ਸਬੰਧੀ ਨਾਇਬ ਤਹਿਸੀਲਦਾਰ ਪ੍ਰੀਆ ਰਾਣੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰੀਆ ਰਾਣੀ ਨੇ ਲੋਕਾਂ ਵਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਅਤੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਬਰਾਦਰੀ ਦੇ ਲੋਕਾਂ ਨੂੰ ਜਿਹੜੀਆਂ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਦੇ ਹੱਲ ਲਈ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਲੋਕਾਂ ਨੂੰ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਸਬੰਧਤ ਮਸਲਿਆਂ ਨੂੰ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੀਟਿੰਗ ਨੂੰ ਬਰਾਦਰੀ ਦੇ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਆਪਸੀ ਤਾਲਮੇਲ ਵਧਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸਿੱਧੇ ਤੌਰ 'ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਇਕ ਚੰਗਾ ਉਪਰਾਲਾ ਮੰਨਿਆ ਜਾ ਰਿਹਾ ਹੈ। ਹਾਜ਼ਰ ਲੋਕਾਂ ਨੇ ਉਮੀਦ ਜਤਾਈ ਕਿ ਨਾਇਬ ਤਹਿਸੀਲਦਾਰ ਵਲੋਂ ਦਿੱਤੇ ਭਰੋਸੇ ਅਨੁਸਾਰ ਉਨ੍ਹਾਂ ਦੇ ਮਸਲਿਆਂ ਦਾ ਜਲਦ ਹੱਲ ਹੋਵੇਗਾ ਅਤੇ ਭਵਿੱਖ ਵਿਚ ਵੀ ਪ੍ਰਸ਼ਾਸਨ ਵਲੋਂ ਇਸੇ ਤਰ੍ਹਾਂ ਲੋਕਾਂ ਨਾਲ ਸੰਪਰਕ ਬਣਾਈ ਰੱਖਿਆ ਜਾਵੇਗਾ। ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਸੁਪਰਡੈਂਟ ਕੇਵਲ ਕ੍ਰਿਸ਼ਨ ਅਤੇ ਹੋਰ ਸਟਾਫ ਵੀ ਮੀਟਿੰਗ ਵਿਚ ਮੌਜੂਦ ਸੀ।

Ad Position 22
No active advertisement
ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ 'ਤੁਹਾਡਾ ਭਰਾ ਤੁਹਾਡਾ ਬੇਟਾ' ਮੁਹਿੰਮ ਤਹਿਤ ਦੁਕਾਨਦਾਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਕੀਤੀ...
Ad Position 24