23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੰਗਰੂਰ ਦੀ ਕੂੜਾ ਪ੍ਰਬੰਧਨ ਪ੍ਰਣਾਲੀ ਨਿਆਂਇਕ ਜਾਂਚ ਦੇ ਘੇਰੇ ਵਿਚ ਆਈ

ਸੰਗਰੂਰ, 23 ਨਵੰਬਰ (ਧੀਰਜ ਪਸੋਰੀਆ)- ਸੰਗਰੂਰ ਵਿਚ ਠੋਸ ਕੂੜੇ ਦੇ ਪ੍ਰਬੰਧਨ ਅਤੇ ਨਿਪਟਾਰੇ ਲਈ ਸਥਾਈ ਸਹੂਲਤ ਸਥਾਪਤ ਨਾ ਕੀਤੇ ਜਾਣ ਦਾ ਮਾਮਲਾ..

Ad Position 21
No active advertisement
ਅਜੀਤ ਡੈਸਕ 23-11-2026

ਸੰਗਰੂਰ, 23 ਨਵੰਬਰ (ਧੀਰਜ ਪਸੋਰੀਆ)- ਸੰਗਰੂਰ ਵਿਚ ਠੋਸ ਕੂੜੇ ਦੇ ਪ੍ਰਬੰਧਨ ਅਤੇ ਨਿਪਟਾਰੇ ਲਈ ਸਥਾਈ ਸਹੂਲਤ ਸਥਾਪਤ ਨਾ ਕੀਤੇ ਜਾਣ ਦਾ ਮਾਮਲਾ ਹੁਣ ਨਿਆਂਇਕ ਜਾਂਚ ਦੇ ਘੇਰੇ ਵਿਚ ਆ ਗਿਆ ਹੈ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ ਕਿ ਸੰਗਰੂਰ ਵਿਚ ਠੋਸ ਕੂੜੇ ਦੀ ਪ੍ਰੋਸੈਸਿੰਗ ਅਤੇ ਨਿਪਟਾਰੇ ਲਈ ਢੁੱਕਵੀਂ ਜ਼ਮੀਨ ਮੁਹੱਈਆ ਕਰਵਾਈ ਜਾਵੇ ਅਤੇ ਇਕ ਅਧਿਕਾਰਤ ਤੇ ਸਥਾਈ ਸਹੂਲਤ ਸਥਾਪਤ ਕੀਤੀ ਜਾਵੇ।

ਇਸ ਤੋਂ ਇਲਾਵਾ ਖੇਤਰੀ ਪੱਧਰ ’ਤੇ ਸਾਂਝੇ ਕੂੜਾ ਪ੍ਰਬੰਧਨ ਦੀ ਵਿਵਸਥਾ ਕਰਨ ਬਾਰੇ ਵੀ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾਵਾਂ ਜਸਇੰਦਰ ਕੌਰ ਸੇਖੋਂ, ਸਾਨਿਤ ਗਰੇਵਾਲ ਅਤੇ ਪ੍ਰਦੀਪ ਕੁਮਾਰ ਮਿੱਤਲ ਵਲੋਂ ਦਲੀਲ ਦਿੱਤੀ ਗਈ ਹੈ ਕਿ ਸੰਗਰੂਰ ਵਿਚ ਕੂੜੇ ਦੇ ਨਿਪਟਾਰੇ ਲਈ ਕੋਈ ਪੱਕਾ ਪ੍ਰਬੰਧ ਨਾ ਹੋਣ ਕਾਰਨ ਨਗਰ ਕੌਂਸਲ ਨੂੰ ਨਿੱਜੀ ਤੌਰ ’ਤੇ ਕੂੜਾ ਸੁੱਟਣ ਵਾਲੀਆਂ ਥਾਵਾਂ ’ਤੇ ਨਿਰਭਰ ਰਹਿਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਨਿਭਾਉਣ ਵਿਚ ਅਸਫਲਤਾ ਦਿਖਾਈ ਗਈ ਹੈ। ਪਟੀਸ਼ਨ ਵਿਚ ਦੱਸਿਆ ਗਿਆ ਹੈ ਕਿ ਸੰਗਰੂਰ ਸ਼ਹਿਰ ਵਿਚ 29 ਵਾਰਡ ਅਤੇ ਲਗਭਗ 17,500 ਘਰ ਹਨ, ਜਿੱਥੋਂ ਰੋਜ਼ਾਨਾ ਕਰੀਬ 37 ਟਨ ਠੋਸ ਕੂੜਾ ਪੈਦਾ ਹੁੰਦਾ ਹੈ। ਇਹ ਅੰਕੜੇ ਆਪਣੇ ਆਪ ਵਿਚ ਦਰਸਾਉਂਦੇ ਹਨ ਕਿ ਸ਼ਹਿਰ ਵਿਚ ਕੂੜੇ ਦੀ ਛਾਂਟੀ, ਪ੍ਰੋਸੈਸਿੰਗ ਅਤੇ ਨਿਪਟਾਰੇ ਲਈ ਨਿਯਮਤ ਪ੍ਰਬੰਧ, ਲੋੜੀਂਦੀ ਬੁਨਿਆਦੀ ਸਹੂਲਤ ਅਤੇ ਢੁੱਕਵੀਂ ਵਿਵਸਥਾ ਹੋਣੀ ਬੇਹੱਦ ਜ਼ਰੂਰੀ ਹੈ।

ਪਟੀਸ਼ਨਕਰਤਾਵਾਂ ਨੇ ਠੋਸ ਕੂੜਾ ਪ੍ਰਬੰਧਨ ਅਤੇ ਸੰਭਾਲ ਨਿਯਮ 2010, ਠੋਸ ਕੂੜਾ ਪ੍ਰਬੰਧਨ ਨਿਯਮ 2016 ਅਤੇ 2026 ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਬੰਧਤ ਅਧਿਕਾਰੀ ਕੂੜੇ ਦੀ ਛਾਂਟੀ, ਪ੍ਰੋਸੈਸਿੰਗ ਅਤੇ ਨਿਪਟਾਰੇ ਸਬੰਧੀ ਆਪਣੀ ਕਾਨੂੰਨੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੇ ਹਨ। ਇਹ ਪਟੀਸ਼ਨ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਪ੍ਰਮੋਦ ਗੋਇਲ ਦੇ ਬੈਂਚ ਅੱਗੇ ਸੁਣਵਾਈ ਲਈ ਪੇਸ਼ ਹੋਈ। ਸੁਣਵਾਈ ਦੌਰਾਨ ਪਟੀਸ਼ਨਕਰਤਾ ਵਲੋਂ ਪੇਸ਼ ਹੋਏ ਵਕੀਲ ਨੇ ਆਪਣਾ ਪੱਖ ਰੱਖਿਆ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 22 ਦਸੰਬਰ ਲਈ ਤੈਅ ਕਰ ਦਿੱਤੀ।

ਪਟੀਸ਼ਨ ਵਿਚ ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਸੰਗਰੂਰ ਸ਼ਹਿਰ ਵਿਚ ਕੂੜੇ ਦੇ ਵਿਗਿਆਨਕ ਅਤੇ ਨਿਯਮਾਂ ਅਨੁਸਾਰ ਨਿਪਟਾਰੇ ਲਈ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਜਾਣ।

Ad Position 22
No active advertisement
ਅਗਲੀ ਖ਼ਬਰ ਨਾਇਬ ਤਹਿਸੀਲਦਾਰ ਪ੍ਰੀਆ ਰਾਣੀ ਨੇ ਰਾਮਗੜ੍ਹੀਆ ਬਰਾਦਰੀ ਦੇ ਆਗੂਆਂ ਨਾਲ ਕੀਤੀ ਮੀਟਿੰਗ, ਸਮੱਸਿਆਵਾਂ ਸੁਣ ਕੇ ਹੱਲ ਦਾ ਦਿੱਤ...
Ad Position 24