24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗਠਜੋੜ ਦਾ ਥੋੜ੍ਹੀ ਦੇਰ ਵਿਚ ਹੋਵੇਗਾ ਰਸਮੀ ਐਲਾਨ

ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੀ ਸਿਆਸਤ ਵਿਚ ਗਠਜੋੜ ਨੂੰ ਲੈ ਕੇ ਹੁਣ ਤੋਂ ਥੋੜ੍ਹੀ ਦੇਰ ਬਾਅਦ ਰਸਮੀ ਐਲਾਨ ਹੋਣ ਦੀ ਸੰਭਾਵਨਾ ਹੈ।

Ad Position 21
No active advertisement
ਅਜੀਤ ਡੈਸਕ 24-11-2026

ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੀ ਸਿਆਸਤ ਵਿਚ ਗਠਜੋੜ ਨੂੰ ਲੈ ਕੇ ਹੁਣ ਤੋਂ ਥੋੜ੍ਹੀ ਦੇਰ ਬਾਅਦ ਰਸਮੀ ਐਲਾਨ ਹੋਣ ਦੀ ਸੰਭਾਵਨਾ ਹੈ। ਇਸ ਸੰਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਪੰਜਾਬ ਦੇ ਪ੍ਰਮੁੱਖ ਭਾਜਪਾ ਆਗੂਆਂ ਨਾਲ ਦਿੱਲੀ ਵਿਖੇ ਅਹਿਮ ਮੀਟਿੰਗ ਚਲ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਆਗੂ ਸ਼ਾਮਿਲ ਹਨ, ਜਿਨ੍ਹਾਂ ਨਾਲ ਸਿਆਸੀ ਹਾਲਾਤ, ਆਗਾਮੀ ਵਿਧਾਨ ਸਭਾ ਚੋਣਾਂ ਅਤੇ ਗਠਜੋੜ ਦੀ ਰੂਪ-ਰੇਖਾ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

ਸੂਤਰਾਂ ਅਨੁਸਾਰ ਭਾਜਪਾ ਵਲੋਂ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿਚੋਂ 45 ਤੋਂ 50 ਸੀਟਾਂ 'ਤੇ ਚੋਣ ਲੜਨ ਦੀ ਸੰਭਾਵਨਾ ਹੈ। ਬਾਕੀ ਸੀਟਾਂ ਗਠਜੋੜ ਦੀਆਂ ਹੋਰ ਭਾਈਵਾਲ ਪਾਰਟੀਆਂ ਦੇ ਹਿੱਸੇ ਆ ਸਕਦੀਆਂ ਹਨ। ਸੀਟਾਂ ਦੀ ਵੰਡ ਅਤੇ ਗਠਜੋੜ ਦੀਆਂ ਸ਼ਰਤਾਂ ਨੂੰ ਅੰਤਿਮ ਰੂਪ ਦੇਣ ਲਈ ਦੋਵਾਂ ਪਾਸਿਆਂ ਵਿਚਾਲੇ ਚਰਚਾ ਚੱਲ ਰਹੀ ਹੈ।

ਇਸ ਦੌਰਾਨ ਮੀਟਿੰਗ ਉਪਰੰਤ ਦੁਪਹਿਰ 1 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਵਿਚ ਗਠਜੋੜ ਸੰਬੰਧੀ ਅਧਿਕਾਰਤ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਐਲਾਨ ਨਾਲ ਪੰਜਾਬ ਦੀ ਆਗਾਮੀ ਚੋਣਾਂ ਨੂੰ ਲੈ ਕੇ ਸਿਆਸੀ ਸਮੀਕਰਨਾਂ ਵਿਚ ਨਵੀਂ ਤਬਦੀਲੀ ਆਉਣ ਦੇ ਆਸਾਰ ਹਨ।

Ad Position 22
No active advertisement
ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌਅ
Ad Position 24