24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੈਨੂੰ ਖੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਐਨ.ਡੀ.ਏ. (NDA) ਪਰਿਵਾਰ ਵਿਚ ਹੋਈ ਹੈ ਵਾਪਸੀ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 24 ਨਵੰਬਰ- ਅਕਾਲੀ ਭਾਜਪਾ ਗਠਜੋੜ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨੂੰ ਸਭ ਤੋਂ ਅੱਗੇ ਰੱਖਦੇ ਹੋਏ, ਮੈਨੂੰ ਬਹੁਤ ਖੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਐਨ.ਡੀ.ਏ. (NDA) ਪਰਿਵਾਰ ਵਿਚ ਵਾਪਸੀ ਹੋਈ ਹੈ ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ।

Ad Position 21
No active advertisement
ਅਜੀਤ ਡੈਸਕ 24-11-2026

ਨਵੀਂ ਦਿੱਲੀ, 24 ਨਵੰਬਰ- ਅਕਾਲੀ ਭਾਜਪਾ ਗਠਜੋੜ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨੂੰ ਸਭ ਤੋਂ ਅੱਗੇ ਰੱਖਦੇ ਹੋਏ, ਮੈਨੂੰ ਬਹੁਤ ਖੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਐਨ.ਡੀ.ਏ. (NDA) ਪਰਿਵਾਰ ਵਿਚ ਵਾਪਸੀ ਹੋਈ ਹੈ ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ।

ਉਨ੍ਹਾਂ ਕਿਹਾ ਕਿ ਸਾਡਾ ਗੱਠਜੋੜ ਇਕ ਸੁਭਾਵਿਕ ਗੱਠਜੋੜ ਹੈ, ਜੋ ਇਹ ਯਕੀਨੀ ਬਣਾਏਗਾ ਕਿ ਪੰਜਾਬ ਨੂੰ ਲੋਕ-ਪੱਖੀ ਸ਼ਾਸਨ ਮਿਲੇ, ਜੋ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਵੇ। ਅਟਲ ਜੀ, ਅਡਵਾਨੀ ਜੀ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਜੀ ਦੁਆਰਾ ਸਿੰਜਿਆ ਗਿਆ ਅਕਾਲੀ ਦਲ-ਭਾਜਪਾ ਗੱਠਜੋੜ ਸਮੇਂ ਦੀ ਕਸੌਟੀ 'ਤੇ ਖਰਾ ਉਤਰਿਆ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਸਾਡਾ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉਭਰੇਗਾ।

Ad Position 22
No active advertisement
ਪਿਛਲੀ ਖ਼ਬਰ ਦੋ ਭਰਾ ਆਪਸ ਵਿਚ ਮੁੜ ਮਿਲੇ - ਸ਼ਿਵਰਾਜ ਸਿੰਘ ਚੌਹਾਨ ਅਗਲੀ ਖ਼ਬਰ ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ
Ad Position 24