24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਇਤਿਹਾਸ ਵਿਚ ਇਕ ਨਵਾਂ ਅਤੇ ਸੁਨਹਿਰੀ ਅਧਿਆਏ ਲਿਖੇਗਾ - ਲੋਪੋਕੇ

ਚੋਗਾਵਾਂ (ਅੰਮ੍ਰਿਤਸਰ), 25 ਨਵੰਬਰ (ਗੁਰਵਿੰਦਰ ਸਿੰਘ ਕਲਸੀ) - 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ...

Ad Position 21
No active advertisement
ਅਜੀਤ ਡੈਸਕ 24-11-2026

ਚੋਗਾਵਾਂ (ਅੰਮ੍ਰਿਤਸਰ), 25 ਨਵੰਬਰ (ਗੁਰਵਿੰਦਰ ਸਿੰਘ ਕਲਸੀ) - 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਛੇ ਸਾਲਾਂ ਬਾਅਦ ਮੁੜ ਗੱਠਜੋੜ ਕਰਨ ਦੇ ਇਤਿਹਾਸਕ ਫ਼ੈਸਲੇ ਦਾ ਸਵਾਗਤ ਕਰਦਿਆਂ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਉਮੀਦਵਾਰ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਸਪੱਤਰ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਡੂੰਘੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਰਾਣਾ ਲੋਪੋਕੇ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਇਹ ਮੁੜ ਮੇਲ ਪੰਜਾਬ ਦੇ ਇਤਿਹਾਸ ਵਿਚ ਇਕ ਨਵਾਂ ਮੋੜ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸ੍ਰੀ ਅਟਲ ਬਿਹਾਰੀ ਵਾਜਪਾਈ ਵੱਲੋਂ ਸਿੰਜਿਆ ਗਿਆ ਇਹ ਗੱਠਜੋੜ ਸਿਰਫ਼ ਇੱਕ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਵਿੱਚ ਹਿੰਦੂ-ਸਿੱਖ ਭਾਈਚਾਰਕ ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਵਲੋਂ ਨਵੀਂ ਦਿੱਲੀ ਵਿਖੇ ਕੀਤੇ ਗਏ ਇਸ ਰਸਮੀ ਐਲਾਨ ਲਈ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਲੋਪੋਕੇ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਆਮ ਜਨਤਾ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਣਾ ਲੋਪੋਕੇ ਨੇ ਅੱਗੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਅਮਨ-ਕਾਨੂੰਨ ਦੀ ਵਿਗੜੀ ਸਥਿਤੀ, ਵਧ ਰਹੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਸੂਬੇ ਦੇ ਲੋਕ ਬੇਹੱਦ ਦੁਖੀ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਤੋਰਨ, ਨਸ਼ਿਆਂ ਦੇ ਖ਼ਾਤਮੇ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਰਾਜਾਸਾਂਸੀ ਸਮੇਤ ਪੂਰੇ ਪੰਜਾਬ ਦੇ ਲੋਕ ਇਸ ਗੱਠਜੋੜ ਦਾ ਦਿਲੋਂ ਸਵਾਗਤ ਕਰ ਰਹੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਇਤਿਹਾਸਕ ਜਿੱਤ ਦਰਜ ਕਰਕੇ ਸੂਬੇ ਵਿਚ ਲੋਕ-ਪੱਖੀ ਸਰਕਾਰ ਬਣਾਏਗਾ। 

Ad Position 22
No active advertisement
ਪਿਛਲੀ ਖ਼ਬਰ ਬਾਈਕ ਸਵਾਰ ਦੋ ਹਮਲਾਵਰਾਂ ਨੇ ਚਲਾਈ ਗੋਲੀ, 65 ਸਾਲਾ ਔਰਤ ਦੀ ਮੌਤ ਅਗਲੀ ਖ਼ਬਰ ਦੋ ਭਰਾ ਆਪਸ ਵਿਚ ਮੁੜ ਮਿਲੇ - ਸ਼ਿਵਰਾਜ ਸਿੰਘ ਚੌਹਾਨ
Ad Position 24