24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕਿਸਾਨਾਂ ਦੀ ਸੇਵਾ ਮੇਰੇ ਲਈ, ਭਗਵਾਨ ਦੀ ਪੂਜਾ - ਸ਼ਿਵਰਾਜ ਸਿੰਘ ਚੌਹਾਨ (ਕੇਂਦਰੀ ਖੇਤੀਬਾੜੀ ਮੰਤਰੀ)

ਹਰੀਕੇ ਪੱਤਣ (ਤਰਨਤਾਰਨ), 24 ਨਵੰਬਰ (ਸੰਜੀਵ ਕੁੰਦਰਾ) ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ...

Ad Position 21
No active advertisement
ਅਜੀਤ ਡੈਸਕ 24-11-2026

ਹਰੀਕੇ ਪੱਤਣ (ਤਰਨਤਾਰਨ), 24 ਨਵੰਬਰ (ਸੰਜੀਵ ਕੁੰਦਰਾ) ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਪ੍ਰਸ਼ਾਸਕੀ ਪ੍ਰਬੰਧ  ਹੇਠ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਬੂਹ, ਜ਼ਿਲ੍ਹਾ ਤਰਨ ਤਾਰਨ ਵੱਲੋ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬੂਹ ਹਵੇਲੀਆਂ ਵਿਖੇ ‘ਕਿਸਾਨ ਚੌਪਾਲ’ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਕਿਸਾਨਾਂ, ਖੇਤੀਬਾੜੀ ਮਾਹਿਰਾਂ, ਡੇਅਰੀ ਪਾਲਕਾਂ, ਕਿਸਾਨ ਉਤਪਾਦਕ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਸਵੈ-ਸਹਾਇਤਾ ਸਮੂਹਾਂ ਨੇ ਬਹੁਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਉਪਰਾਲੇ ਦਾ ਮੁੱਖ ਉਦੇਸ਼ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ ਅਤੇ ਖੇਤੀ ਪਸਾਰ ਮਾਹਿਰਾਂ ਵਿਚਕਾਰ ਸਾਰਥਕ ਗੱਲਬਾਤ ਕਰਨਾ ਸੀ ਤਾਂ ਜੋ ਖੇਤੀਬਾੜੀ ਨਾਲ ਜੁੜੀਆਂ ਨਵੀਆਂ ਤਕਨੀਕਾਂ, ਵਿਗਿਆਨਕ ਤਰੀਕਿਆਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਈ ਜਾ ਸਕੇ ਅਤੇ ਉਨ੍ਹਾਂ ਨੂੰ ਇਸਦਾ ਲਾਭ ਮਿਲ ਸਕੇ। ਇਸ ਪ੍ਰੋਗਰਾਮ ਵਿਚ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵਿਸ਼ੇਸ਼ ਤੌਰ ੱਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਨਵਜੋਤ ਸਿੰਘ ਬਰਾੜ ਦੁਆਰਾ ਦਿੱਤੇ ਗਏ ਸਵਾਗਤੀ ਸੰਦੇਸ਼ ਨਾਲ ਹੋਈ। ਸ਼ਿਵਰਾਜ ਸਿੰਘ ਚੌਹਾਨ ਨੇ  ਕਿਸਾਨਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਵਿਚ ਮਸ਼ੀਨੀਕਰਨ, ਤਕਨੀਕੀ ਤਰੱਕੀ ਅਤੇ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਅਪਣਾਉਣ ਦੀ ਮਹੱਤਤਾ ੱਤੇ ਜ਼ੋਰ ਦਿੱਤਾ, ਤਾਂ ਜੋ ਖੇਤੀ ਕਾਰਜਾਂ ਦੀ ਕੁਸ਼ਲਤਾ ਵਧਾਈ ਜਾ ਸਕੇ ਅਤੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ, ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ੱਤੇ ਕਿਸਾਨ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੀਆਂ ਸਦੀਵੀ ਸਿੱਖਿਆਵਾਂ ਜਿਵੇਂ ਕਿ ਸਖ਼ਤ ਮਿਹਨਤ, ਇਮਾਨਦਾਰੀ ਨਾਲ ਰੋਜ਼ੀ-ਰੋਟੀ ਕਮਾਉਣਾ, ਨਿਰਸਵਾਰਥ ਸੇਵਾ ਅਤੇ ਮਨੁੱਖਤਾ ਦੀ ਭਲਾਈ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਹੋਣ ਦੇ ਨਾਤੇ ਕਿਸਾਨਾਂ ਦੀ ਸੇਵਾ ਮੇਰੇ ਲਈ ਭਗਵਾਨ ਦੀ ਪੂਜਾ ਹੈ।

Ad Position 22
No active advertisement
ਪਿਛਲੀ ਖ਼ਬਰ ਖੇਤ ਵਿਚ ਬਿਜਲੀ ਦਾ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ 'ਤੇ ਬੋਲੇ ਸੁਖਪਾਲ ਸਿੰਘ ਖਹਿਰਾ
Ad Position 24