24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਖੇਤ ਵਿਚ ਬਿਜਲੀ ਦਾ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਪਿੰਡ ਕਣਕਵਾਲ ਭੰਗੂਆਂ ਵਿਖੇ ਖੇਤ ਵਿਚ ਇਕ...

Ad Position 21
No active advertisement
ਅਜੀਤ ਡੈਸਕ 24-11-2026

ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਪਿੰਡ ਕਣਕਵਾਲ ਭੰਗੂਆਂ ਵਿਖੇ ਖੇਤ ਵਿਚ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ।ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਮਹੀਪਾਲ ਨੇ ਦੱਸਿਆ ਕਿ ਪਿੰਡ ਕਣਕਵਾਲ ਭੰਗੂਆਂ ਦਾ ਜੋਰਾ ਸਿੰਘ ਜੋ ਕਿ ਪਿੰਡ ਦੇ ਹੀ ਇਕ ਕਿਸਾਨ ਨਾਲ ਨੌਕਰ ਸੀ।ਅੱਜ ਦੁਪਹਿਰ ਕਰੀਬ ਦੋ ਕੁ ਵਜੇ ਜਦੋਂ ਉਹ ਖੇਤ ਗਿਆ ਤਾਂ ਟਿਊਬਵੈਲ ਨੇੜੇ ਲੱਗੇ ਟਰਾਂਸਫਰ ਦੇ ਖੰਬੇ ਨੇੜਿਉਂ ਲੰਘਣ ਸਮੇ ਅਚਾਨਕ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਉਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਜ਼ੋਰਾ ਸਿੰਘ (55) ਪੁੱਤਰ ਮੇਲਾ ਸਿੰਘ ਵਾਸੀ ਪਿੰਡ ਕਣਕਵਾਲ ਭੰਗੂਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸਹਾਇਕ ਥਾਣੇਦਾਰ ਮਹੀਪਾਲ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੇ ਪਿਤਾ ਮੇਲਾ ਸਿੰਘ ਅਤੇ ਪਤਨੀ ਰਾਣੀ ਕੌਰ ਦੇ ਬਿਆਨਾਂ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

Ad Position 22
No active advertisement
ਅਗਲੀ ਖ਼ਬਰ ਕਿਸਾਨਾਂ ਦੀ ਸੇਵਾ ਮੇਰੇ ਲਈ, ਭਗਵਾਨ ਦੀ ਪੂਜਾ - ਸ਼ਿਵਰਾਜ ਸਿੰਘ ਚੌਹਾਨ (ਕੇਂਦਰੀ ਖੇਤੀਬਾੜੀ ਮੰਤਰੀ)
Ad Position 24