25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡਾ. ਰਾਜ ਸਿੰਘ ਡਿੱਬੀਪੁਰਾ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 25 ਨਵੰਬਰ (ਕਪਿਲ ਕੰਧਾਰੀ) - ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਬੀਤੇ ਦਿਨ ਕਾਂਗਰਸ ਪਾਰਟੀ ਵਿਚ ਸ਼ਾਮਿਲ...

Ad Position 21
No active advertisement
ਅਜੀਤ ਡੈਸਕ 25-11-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 25 ਨਵੰਬਰ (ਕਪਿਲ ਕੰਧਾਰੀ) - ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਬੀਤੇ ਦਿਨ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਡਾ. ਰਾਜ ਸਿੰਘ ਡਿੱਬੀਪੁਰਾ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਡੇਰੇ ਦੇ ਗੱਦੀਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਜੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।ਡੇਰਾ ਸ੍ਰੀ ਭਜਨਗੜ੍ਹ ਸਾਹਿਬ   ਵਿਖੇ ਪਹੁੰਚਣ 'ਤੇ ਡਾ. ਰਾਜ ਸਿੰਘ ਡਿੱਬੀਪੁਰਾ ਦਾ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਾਜ਼ਰ ਵਰਕਰਾਂ ਨੇ ਉਨ੍ਹਾਂ ਦੇ ਗਲ਼ ਵਿਚ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦੀ ਖੁਸ਼ੀ ਸਾਂਝੀ ਕੀਤੀ। ਉਪਰੰਤ ਉਨ੍ਹਾਂ ਨੇ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸੰਤ ਬਾਬਾ ਰਜਿੰਦਰ ਸਿੰਘ ਤੋ  ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਡਾ. ਰਾਜ ਸਿੰਘ ਡਿੱਬੀਪੁਰਾ ਨੇ ਕਿਹਾ ਕਿ ਉਹ ਗੁਰੂ ਘਰ ਦਾ ਆਸ਼ੀਰਵਾਦ ਲੈ ਕੇ ਆਪਣੀਆਂ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਲੰਬੇ ਸਮੇਂ ਤੱਕ ਰਹਿ ਕੇ ਪਾਰਟੀ ਲਈ ਕੰਮ ਕੀਤਾ, ਪਰ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਅਤੇ ਉਮੀਦਾਂ ਅਨੁਸਾਰ ਮੌਕਾ ਨਹੀਂ ਮਿਲਿਆ। ਇਸੇ ਕਾਰਨ ਉਨ੍ਹਾਂ ਨੇ ਪਾਰਟੀ ਛੱਡਣ ਦਾ ਫ਼ੈਸਲਾ ਕੀਤਾ।
ਡਾ. ਰਾਜ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਰਾਹੁਲ ਗਾਂਧੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।ਉਨ੍ਹਾਂ ਜਲਾਲਾਬਾਦ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦਾ ਸਾਥ ਅਤੇ ਸਹਿਯੋਗ ਦੇਣ ਤਾਂ ਜੋ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਦਾ ਹੱਲ ਕਰਵਾ ਕੇ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। 

Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬਹਿੜਵਾਲ ਦੇ 30 ਪਰਿਵਾਰ ਆਪ ਚ ਸ਼ਾਮਿਲ ਅਗਲੀ ਖ਼ਬਰ ਆਈ.ਪੀ.ਐੱਸ. ਭੁਪਿੰਦਰ ਸਿੰਘ ਸਿੱਧੂ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐੱਸ.ਐੱਸ.ਪੀ.
Ad Position 24