25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਚੁੰਗੀ ਨੇੜੇ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ) - ਅੰਮਿ੍ਤਸਰ ਚੁੰਗੀ ਨੇੜੇ ਖੋਖਿਆਂ ਦੇ ਪਿਛਲੇ ਪਾਸੇ ਇਕ ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਲਾਸ਼ ਬਰਾਮਦ...

Ad Position 21
No active advertisement
ਅਜੀਤ ਡੈਸਕ 25-11-2026

ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ) - ਅੰਮਿ੍ਤਸਰ ਚੁੰਗੀ ਨੇੜੇ ਖੋਖਿਆਂ ਦੇ ਪਿਛਲੇ ਪਾਸੇ ਇਕ ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ  ਕੰਟਰੋਲ ਤੋਂ ਸੂਚਨਾ ਮਿਲੀ ਸੀ ਕਿ ਅੰਮਿ੍ਤਸਰ ਚੁੰਗੀ ਨੇੜੇ ਖੋਖਿਆਂ ਦੇ ਪਿਛਲੇ ਪਾਸੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ  ਕਬਜ਼ੇ ਵਿਚ ਲੈ ਕੇ ਉਸਦੀ ਸ਼ਨਾਖ਼ਤ ਲਈ ਨੇੜਲੇ ਇਲਾਕਿਆਂ ਵਿਚ ਪੁੱਛਗਿੱਛ ਕੀਤੀ ਗਈ, ਪਰ ਉਸਦੀ ਸ਼ਨਾਖ਼ਤ ਨਾ ਹੋਣ 'ਤੇ ਲਾਸ਼ ਨੂੰ  72 ਘੰਟੇ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਸ਼ਨਾਖ਼ਤ ਲਈ ਰਖਵਾ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਤਨੀ ਦੇ ਵਿਛੋੜੇ ਨੂੰ ਬਣਾਇਆ ਆਪਣੀ ਤਾਕਤ! 22 ਸਾਲਾਂ ’ਚ ਇਕੱਲੇ ਪਹਾੜ ਕੱਟ ਕੇ ਬਣਾ’ਤਾ ਰਾਹ ਅਗਲੀ ਖ਼ਬਰ ਆਈ.ਪੀ.ਐਸ. ਵਤਸਲਾ ਗੁਪਤਾ ਹੋਣਗੇ ਨਵਾਂ ਸ਼ਹਿਰ ਦੇ ਜ਼ਿਲ੍ਹਾ ਪੁਲਿਸ ਮੁਖੀ
Ad Position 24