25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਨਪ੍ਰੀਤ ਸਿੰਘ ਬਾਦਲ ਨੇ ਵਪਾਰੀਆਂ ਸਮੇਤ ਵੱਖ-ਵੱਖ ਵਰਗਾਂ ਨਾਲ ਮੀਟਿੰਗ ਕਰਕੇ ਚੋਣ ਮਨੋਰਥ ਪੱਤਰ ਲਈ ਲਏ ਸੁਝਾਅ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ - (ਰਣਜੀਤ ਸਿੰਘ ਢਿੱਲੋਂ) - ਭਾਜਪਾ ਵਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਬਣਾਈ ਗਈ...

Ad Position 21
No active advertisement
ਅਜੀਤ ਡੈਸਕ 25-11-2026

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ - (ਰਣਜੀਤ ਸਿੰਘ ਢਿੱਲੋਂ) - ਭਾਜਪਾ ਵਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਬਣਾਈ ਗਈ 13 ਮੈਂਬਰੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਅਤੇ ਪਰਮਪਾਲ ਕੌਰ ਮਲੂਕਾ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਇੱਥੇ ਵਪਾਰੀਆਂ ਦੁਕਾਨਦਾਰਾਂ ਸਮੇਤ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਚੋਣ ਮਨੋਰਥ ਪੱਤਰ ਬਣਾਉਣ ਲਈ ਸੁਝਾਅ ਲਏ ਗਏ। ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਵਲੋਂ ਲਿਖਤੀ ਰੂਪ ਵਿਚ ਅਤੇ ਭਾਸ਼ਣ ਦੇ ਰੂਪ ਵਿਚ ਸੁਝਾਅ ਪੇਸ਼ ਕੀਤੇ ਗਏ। ਇਸ ਉਪਰੰਤ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਅਕਾਲੀ ਭਾਜਪਾ ਗਠਜੋੜ ਲੋਕਾਂ ਦੀ ਰਾਇ ਮੁਤਾਬਿਕ ਕੀਤਾ ਗਿਆ ਹੈ ਅਤੇ ਸੂਬੇ ਵਿਚ ਭਾਜਪਾ ਅਕਾਲੀ ਗਠਜੋੜ ਦੀ ਸਰਕਾਰ ਬਣਨ ਤੇ ਵਪਾਰੀਆਂ ਨੂੰ ਡਰ ਮੁਕਤ ਮਾਹੌਲ ਦਿੱਤਾ ਜਾਵੇਗਾ ਤਾਂ ਜੋ ਉਹ ਆਪਣਾ ਸੁਰੱਖਿਅਤ ਰਹਿ ਕੇ ਬਿਨਾਂ ਕਿਸੇ ਡਰ ਦੇ ਕਾਰੋਬਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਨੂੰ ਗੈਂਗਸਟਰਵਾਦ ਅਤੇ ਨਸ਼ੇ ਤੋਂ ਛੁਟਕਾਰਾ ਦਿਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਗੈਂਗਸਟਰਾਂ ਵੱਲੋਂ ਫਿਰੌਤੀਆਂ ਲਈ ਵਪਾਰੀਆਂ ਅਤੇ ਹੋਰ ਕਾਰੋਬਾਰੀਆਂ ਨੂੰ ਧਮਕੀਆਂ ਦੇਣਾ ਬਹੁਤ ਚਿੰਤਾ ਦਾ ਵਿਸ਼ਾ ਹੈ ਅਤੇ ਭਾਜਪਾ ਹੀ ਇਸ ਨੂੰ ਕੰਟਰੋਲ ਕਰੇਗੀ। 

Ad Position 22
No active advertisement
ਪਿਛਲੀ ਖ਼ਬਰ ਫੌਜ 'ਚ ਡਿਊਟੀ ਦੌਰਾਨ 24 ਸਾਲਾ ਅਗਨੀਵੀਰ ਹਰਮਨ ਨੂਰੀ ਦੀ ਮੌ.ਤ ! ਅਗਲੀ ਖ਼ਬਰ ਪਤਨੀ ਦੇ ਵਿਛੋੜੇ ਨੂੰ ਬਣਾਇਆ ਆਪਣੀ ਤਾਕਤ! 22 ਸਾਲਾਂ ’ਚ ਇਕੱਲੇ ਪਹਾੜ ਕੱਟ ਕੇ ਬਣਾ’ਤਾ ਰਾਹ
Ad Position 24