25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅੰਤਿਮ ਸੰਸਕਾਰ ਮੌਕੇ ਐੱਮ.ਪੀ. ਸ਼ੇਰ ਸਿੰਘ ਘੁਬਾਇਆ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 25 ਨਵੰਬਰ (ਕਪਿਲ ਕੰਧਾਰੀ) - ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਮੋਹਣ ਕੇ ਉਤਾੜ ਦੇ ਵਸਨੀਕ ਅਤੇ ਆਲ ਇੰਡੀਆ ਰਾਏ...

Ad Position 21
No active advertisement
ਅਜੀਤ ਡੈਸਕ 25-11-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 25 ਨਵੰਬਰ (ਕਪਿਲ ਕੰਧਾਰੀ) - ਗੁਰੂ ਹਰਸਹਾਏ ਦੇ ਨਾਲ ਲੱਗਦੇ  ਪਿੰਡ ਮੋਹਣ ਕੇ ਉਤਾੜ ਦੇ ਵਸਨੀਕ ਅਤੇ ਆਲ ਇੰਡੀਆ ਰਾਏ ਸਿੱਖ ਸ਼੍ਰੋਮਣੀ ਪੰਚਾਇਤ ਦੇ ਪ੍ਰਧਾਨ ਹਰਦੀਪ ਸਿੰਘ ਦੇ ਪਿਤਾ ਖੁਸ਼ੀਆ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਕਾਂਗਰਸੀ ਆਗੂ ਰੋਹਿਤ ਕੁਮਾਰ ਵੋਹਰਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਸ਼ੇਰ ਸਿੰਘ ਘੁਬਾਇਆ ਅਤੇ ਰੋਹਿਤ ਕੁਮਾਰ ਵੋਹਰਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪਰਿਵਾਰ ਦੇ ਕਿਸੇ ਮੈਂਬਰ ਦਾ ਅਚਾਨਕ ਵਿਛੋੜਾ ਬਹੁਤ ਦੁਖਦਾਈ ਹੁੰਦਾ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਸਹਾਰਾ ਦੇਣਾ ਹਰ ਇਕ ਦਾ ਫਰਜ਼ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਿਕ ਮੈਂਬਰਾਂ ਤੇ ਸਾਕ-ਸੰਬੰਧੀਆਂ ਨੂੰ ਇਹ ਭਾਣਾ ਮੰਨਣ ਦਾ ਹੌਸਲਾ ਅਤੇ ਬਲ ਪ੍ਰਦਾਨ ਕਰਨ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਪਹੁੰਚੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਅਮਨ ਅਰੋੜਾ ਵਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਦਾ ਉਦਘਾਟਨ
Ad Position 24