25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੰਨੇ ਦਾ ਭਾਅ 431 ਰੁਪਏ ਪ੍ਰਤੀ ਕੁਇੰਟਲ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ -ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ (ਅੰਮ੍ਰਿਤਸਰ), 25 ਨਵੰਬਰ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ...

Ad Position 21
No active advertisement
ਅਜੀਤ ਡੈਸਕ 25-11-2026

ਅਜਨਾਲਾ (ਅੰਮ੍ਰਿਤਸਰ), 25 ਨਵੰਬਰ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 431 ਰੁਪਏ ਕਰਨ ਦੇ ਫ਼ੈਸਲੇ ਦਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਸਾਬਕਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਰਵਾਂ ਸਵਾਗਤ ਕੀਤਾ ਹੈ।
ਇਸ ਸੰਬੰਧੀ ਦੇਰ ਸ਼ਾਮ ਅਜਨਾਲਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਗੰਨੇ ਦਾ ਭਾਅ 431 ਰੁਪਏ ਪ੍ਰਤੀ ਕੁਇੰਟਲ ਹੋਣ ਨਾਲ ਪੰਜਾਬ ਦੇ ਕਿਸਾਨਾਂ ਨੂੰ ਪੂਰੇ ਦੇਸ਼ ਵਿਚ ਸਭ ਤੋਂ ਵੱਧ ਭਾਅ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਸੀ ਅਤੇ ਹੁਣ ਇਸ ਵਿਚ ਹੋਰ 15 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਆਰਥਿਕ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਅੰਦਰ ਵੀ ਵੱਡੀ ਗਿਣਤੀ ਵਿਚ ਕਿਸਾਨ ਗੰਨੇ ਦੀ ਖੇਤੀ ਕਰਦੇ ਹਨ ਅਤੇ ਸਰਕਾਰ ਦੇ ਇਸ ਫ਼ੈਸਲੇ ਨਾਲ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਦੇ ਚਿਹਰਿਆਂ 'ਤੇ ਖੁਸ਼ੀ ਹੈ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਖੇਤੀਬਾੜੀ ਮੰਤਰੀ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਸੀ ਤਾਂ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਗੰਨਾ ਕਿਸਾਨਾਂ ਦੇ ਕਰੀਬ 300 ਕਰੋੜ ਰੁਪਏ ਦੇ ਬਕਾਏ ਪਏ ਸਨ, ਜਿਨ੍ਹਾਂ ਦੀ ਅਦਾਇਗੀ ਮਾਨ ਸਰਕਾਰ ਵਲੋਂ ਪਹਿਲ ਦੇ ਆਧਾਰ 'ਤੇ ਕਰਵਾਈ ਗਈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਸਮੇਂ ਕਿਸਾਨਾਂ ਦੀ ਅਦਾਇਗੀ ਨੂੰ ਲੈ ਕੇ ਪਹਿਲਾਂ ਵਾਂਗ ਬਕਾਇਆ ਖੜ੍ਹਾ ਰਹਿਣ ਦੀ ਸਥਿਤੀ ਨਹੀਂ ਬਣੀ ਅਤੇ ਕਿਸਾਨਾਂ ਨੂੰ ਨਿਰਧਾਰਤ ਸਮੇਂ ਅੰਦਰ ਭੁਗਤਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਮਿਲਣੀ ਬੇਹੱਦ ਜ਼ਰੂਰੀ ਹੈ। ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਅੱਜ ਯਾਨੀ 25 ਨਵੰਬਰ ਤੋਂ ਗੰਨਾ ਮਿੱਲਾਂ ਚਾਲੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਅਜਨਾਲਾ ਦੀ ਖੰਡ ਮਿੱਲ ਵੀ ਪਿੜਾਈ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਮਿੱਲ ਪ੍ਰਬੰਧਕਾਂ ਵਲੋਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿਚ ਇਲਾਕੇ ਦੇ ਕਿਸਾਨਾਂ ਦਾ ਗੰਨਾ ਵੀ ਮਿੱਲ ਵਿਚ ਪਹੁੰਚਣਾ ਸ਼ੁਰੂ ਹੋ ਜਾਵੇਗਾ। ਇਸ ਵਾਰ ਕਿਸਾਨਾਂ ਨੂੰ ਗੰਨੇ ਦੀ ਵਿਕਰੀ ਅਤੇ ਅਦਾਇਗੀ ਸੰਬੰਧੀ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਸਰਕਾਰ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਪਿਛਲੇ ਸਮੇਂ ਦੌਰਾਨ ਅਜਨਾਲਾ ਇਲਾਕੇ ਵਿਚ ਗੰਨੇ ਦੀ ਅਦਾਇਗੀ ਅਤੇ ਹੋਰ ਕਿਸਾਨੀ ਮਸਲਿਆਂ ਨੂੰ ਲੈ ਕੇ ਲੱਗਦੇ ਧਰਨਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ ਨੇ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਸੜਕਾਂ 'ਤੇ ਉਤਰਨ ਦੀ ਨੌਬਤ ਨਾ ਆਵੇ, ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅੱਗੇ ਵੀ ਯਤਨ ਜਾਰੀ ਰਹਿਣਗੇ।ਇਸ ਮੌਕੇ ਉਨ੍ਹਾਂ ਗੰਨਾ ਕਾਸ਼ਤਕਾਰਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਆਪਣੀ ਗੰਨੇ ਦੀ ਫ਼ਸਲ ਦੀ ਸਫ਼ਾਈ ਅਤੇ ਛਿਲਾਈ ਵੱਲ ਧਿਆਨ ਦੇਣ ਅਤੇ ਗੰਨੇ ਨਾਲ ਪੱਤੇ, ਘਾਹ-ਫੂਸ ਤੇ ਹੋਰ ਰਹਿੰਦ-ਖੂੰਹਦ ਮਿੱਲ ਵਿਚ ਨਾ ਲਿਆਉਣ।
ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਗੰਨਾ ਮਿੱਲ ਵਿਚ ਪਹੁੰਚਣ ਨਾਲ ਖੰਡ ਦੀ ਗੁਣਵੱਤਾ ਵਧੇਗੀ ਅਤੇ ਉਤਪਾਦਨ ਵਿਚ ਵੀ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਕਿਸਾਨਾਂ ਨੂੰ ਵਧੀਆ ਭਾਅ ਅਤੇ ਸਮੇਂ ਸਿਰ ਅਦਾਇਗੀ ਦੇਣ ਲਈ ਯਤਨਸ਼ੀਲ ਹੈ ਤਾਂ ਕਿਸਾਨਾਂ ਨੂੰ ਵੀ ਮਿੱਲਾਂ ਦੇ ਸੁਚਾਰੂ ਸੰਚਾਲਨ ਵਿਚ ਸਹਿਯੋਗ ਦੇਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਆਰਥਿਕ ਤੌਰ ਤੇ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕਾ ਹੈ ਪੰਜਾਬ, ਹੁਣ ਭਾਜਪਾ ਹੀ ਬਚਾ ਸਕਦੀ ਹੈ - ਮਨਪ੍ਰੀਤ ਸਿੰਘ ਬਾਦਲ ਅਗਲੀ ਖ਼ਬਰ ਲੁਧਿਆਣਾ ਪਹੁੰਚੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ
Ad Position 24