26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਭੁਲੱਥ/ਨਡਾਲਾ (ਕਪੂਰਥਲਾ), 26 ਨਵੰਬਰ (ਮਨਜੀਤ ਸਿੰਘ ਰਤਨ/ਰਘਬਿੰਦਰ ਸਿੰਘ) - ਪੰਜਾਬ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ...

Ad Position 21
No active advertisement
ਅਜੀਤ ਡੈਸਕ 26-11-2026

ਭੁਲੱਥ/ਨਡਾਲਾ (ਕਪੂਰਥਲਾ),  26 ਨਵੰਬਰ (ਮਨਜੀਤ ਸਿੰਘ ਰਤਨ/ਰਘਬਿੰਦਰ ਸਿੰਘ) - ਪੰਜਾਬ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਪਿੰਡ ਰਾਮਗੜ੍ਹ ਵਿਖੇ ਆਪਣੇ ਗ੍ਰਹਿ ਵਿਚ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਸ਼ੁਰੂ ਕਰ ਦਿੱਤੀ ਗਈ ਹੈ। ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਸੰਬੰਧੀ ਪਾਰਟੀ ਦੀ ਰਣਨੀਤੀ, ਜਥੇਬੰਦਕ ਗਤੀਵਿਧੀਆਂ ਅਤੇ ਵਰਕਰਾਂ ਦੀ ਭੂਮਿਕਾ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਹਨ, ਜਿਸ ਕਾਰਨ ਮੀਟਿੰਗ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 22
No active advertisement
ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਤੇ ਖੁਸ਼ਹਾਲ ਪੰਜਾਬ ਮਹਾਰੈਲੀ ਅੱਜ
Ad Position 24