26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੋਗਾ ਦੀ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਲਈ ਹਲਕਾ ਅਜਨਾਲਾ ਤੋਂ ਵੱਡੀ ਗਿਣਤੀ ’ਚ ਕਾਫਲੇ ਰਵਾਨਾ

ਅਜਨਾਲਾ ਗ਼(ਅੰਮ੍ਰਿਤਸਰ), 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਅੱਜ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਵਿਚ...

Ad Position 21
No active advertisement
ਅਜੀਤ ਡੈਸਕ 26-11-2026

ਅਜਨਾਲਾ ਗ਼(ਅੰਮ੍ਰਿਤਸਰ), 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਅੱਜ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਵੱਡੇ ਕਾਫਲੇ ਰਵਾਨਾ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਮਹਾਰੈਲੀ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਸਿੱਖਿਆ, ਸਿਹਤ, ਬਿਜਲੀ, ਕਿਸਾਨੀ ਤੇ ਲੋਕ ਭਲਾਈ ਦੇ ਖੇਤਰਾਂ ਵਿਚ ਅਹਿਮ ਕਦਮ ਚੁੱਕੇ ਹਨ।
ਧਾਲੀਵਾਲ ਨੇ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਸੂਬੇ ਦੀ ਬਿਹਤਰੀ ਅਤੇ ਵਿਕਾਸ ਦੀ ਰਾਜਨੀਤੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਤੋਂ ਵੱਡੀ ਗਿਣਤੀ ਵਿਚ ਲੋਕਾਂ ਦਾ ਰੈਲੀ ਵਿਚ ਪਹੁੰਚਣਾ ਪਾਰਟੀ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਅਤੇ ਭਰੋਸੇ ਨੂੰ ਦਰਸਾਉਂਦਾ ਹੈ।

Ad Position 22
No active advertisement
ਪਿਛਲੀ ਖ਼ਬਰ ਇਸ ਸੰਵਿਧਾਨ ਦਿਵਸ 'ਤੇ ਭਾਰਤ ਦੇ ਹਰੇਕ ਨਾਗਰਿਕ ਨੂੰ ਹਾਰਦਿਕ ਵਧਾਈਆਂ - ਸੀ.ਜੇ.ਆਈ ਸੂਰਿਆ ਕਾਂਤ ਅਗਲੀ ਖ਼ਬਰ ਸੰਵਿਧਾਨਕ ਲੋਕਤੰਤਰ ਦੇ ਸਹੀ ਕੰਮਕਾਜ ਲਈ ਸੰਸਥਾਗਤ ਸੰਜਮ, ਆਪਸੀ ਸਤਿਕਾਰ ਅਤੇ ਜਵਾਬਦੇਹੀ ਜ਼ਰੂਰੀ - ਸੀ.ਜੇ.ਆਈ
Ad Position 24