26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਿਹਾਰ ਸਰਕਾਰ ਦੁਆਰਾ ਸਾਬਕਾ ਐਮ.ਪੀ. ਆਨੰਦ ਮੋਹਨ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਫ਼ੈਸਲਾ ਸੁਪਰੀਮ ਕੋਰਟ ਵਲੋਂ ਰੱਦ

ਨਵੀਂ ਦਿੱਲੀ, 26 ਨਵੰਬਰ - ਸੁਪਰੀਮ ਕੋਰਟ ਨੇ ਬਿਹਾਰ ਸਰਕਾਰ ਦੇ ਉਸ ਫ਼ੈਸਲੇ ਨੂੰ ਪਲਟ ਦਿੱਤਾ ਹੈ ਜਿਸ ਤਹਿਤ ਸਾਬਕਾ ਸੰਸਦ ਮੈਂਬਰ ਆਨੰਦ ਮੋਹਨ ਨੂੰ ਸਮੇਂ ਤੋਂ ਪਹਿਲਾਂ...

Ad Position 21
No active advertisement
ਅਜੀਤ ਡੈਸਕ 26-11-2026

ਨਵੀਂ ਦਿੱਲੀ, 26 ਨਵੰਬਰ - ਸੁਪਰੀਮ ਕੋਰਟ ਨੇ ਬਿਹਾਰ ਸਰਕਾਰ ਦੇ ਉਸ ਫ਼ੈਸਲੇ ਨੂੰ ਪਲਟ ਦਿੱਤਾ ਹੈ ਜਿਸ ਤਹਿਤ ਸਾਬਕਾ ਸੰਸਦ ਮੈਂਬਰ ਆਨੰਦ ਮੋਹਨ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਆਨੰਦ ਮੋਹਨ 1994 ਵਿਚ ਆਈ.ਏ.ਐੱਸ. ਅਧਿਕਾਰੀ ਜੀ. ਕ੍ਰਿਸ਼ਨਈਆ ਦੇ ਕਤਲ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਸਨ।
ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਨੇ ਬਿਹਾਰ ਸਰਕਾਰ ਦੇ ਇਸ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੇ ਫ਼ੈਸਲੇ ਨੂੰ ਅਯੋਗ ਕਰਾਰ ਦਿੰਦੇ ਹੋਏ ਇਸਨੂੰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ, ਸੁਪਰੀਮ ਕੋਰਟ ਨੇ ਆਨੰਦ ਮੋਹਨ ਨੂੰ ਇਕ ਮਹੀਨੇ ਦੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ।

Ad Position 22
No active advertisement
ਅਗਲੀ ਖ਼ਬਰ ਕੋਈ ਵੀ ਭਾਰਤੀ ਭੁਲਾ ਨਹੀਂ ਸਕਦਾ, ਮੁੰਬਈ ਅੱਤਵਾਦੀ ਹਮਲਿਆਂ ਨੂੰ - ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ
Ad Position 24