26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜੋਗਿੰਦਰ ਪਾਲ ਭਾਟਾ ਵਲੋਂ ਪਰਗਟ ਸਿੰਘ ਨਾਲ ਹਲਕਾ ਗੁਰੂਹਰਸਹਾਏ ਦੇ ਮੈਨੀਫੈਸਟੋ ਅਤੇ ਵਿਕਾਸ ਸੰਬੰਧੀ ਵਿਚਾਰ-ਚਰਚਾ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 26 ਨਵੰਬਰ (ਕਪਿਲ ਕੰਧਾਰੀ) – ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ...

Ad Position 21
No active advertisement
ਅਜੀਤ ਡੈਸਕ 26-11-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 26 ਨਵੰਬਰ (ਕਪਿਲ ਕੰਧਾਰੀ) – ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਦੇ ਮੈਨੀਫੈਸਟੋ ਅਤੇ ਹਲਕੇ ਦੇ ਵਿਕਾਸ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕੇ ਦੀਆਂ ਬੁਨਿਆਦੀ ਲੋੜਾਂ, ਲੋਕਾਂ ਦੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਆਉਣ ਵਾਲੇ ਸਮੇਂ ਵਿਚ ਹਲਕੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ।ਮੁਲਾਕਾਤ ਦੌਰਾਨ ਹਲਕਾ ਗੁਰੂਹਰਸਹਾਏ ਦੇ ਮੈਨੀਫੈਸਟੋ ਵਿਚ ਲੋਕਾਂ ਦੀਆਂ ਆਸਾਂ, ਲੋੜਾਂ ਅਤੇ ਜਨਤਕ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਸ਼ਾਮਿਲ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਤਾਂ ਜੋ ਆਉਣ ਵਾਲੇ ਸਮੇਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਠੋਸ ਯੋਜਨਾਵਾਂ ਉਲੀਕੀਆਂ ਜਾ ਸਕਣ। ਇਸ ਦੇ ਨਾਲ ਹੀ ਹਲਕੇ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵੀ ਚਰਚਾ ਕੀਤੀ ਗਈ।ਇਸ ਮੌਕੇ ਪਰਗਟ ਸਿੰਘ ਨੇ ਭਰੋਸਾ ਦਿਵਾਇਆ ਕਿ ਜੇਕਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਲਕਾ ਗੁਰੂਹਰਸਹਾਏ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੀ ਤਰੱਕੀ, ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਜ਼ਰੂਰੀ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਨੇ ਇਸ ਮੁਲਾਕਾਤ ਦੌਰਾਨ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪਾਰਟੀ ਦੇ ਮੈਨੀਫੈਸਟੋ ਵਿਚ ਢੁੱਕਵੀਂ ਜਗ੍ਹਾ ਦੇਣ ਸਬੰਧੀ ਆਪਣੇ ਸੁਝਾਅ ਪੇਸ਼ ਕੀਤੇ। 

Ad Position 22
No active advertisement
ਅਗਲੀ ਖ਼ਬਰ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਵਲੋਂ ਪ੍ਰੈਸ ਕਾਨਫ਼ਰੰਸ
Ad Position 24