26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੰਵਿਧਾਨ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਵਿਰੁੱਧ ਸੰਘਰਸ਼ ਸਮੇਂ ਦੀ ਲੋੜ- ਪਰਗਟ ਸਿੰਘ

ਛੇਹਰਟਾ (ਅੰਮ੍ਰਿਤਸਰ), 26 ਨਵੰਬਰ (ਪੱਤਰ ਪ੍ਰੇਰਕ)- ਪੰਜਾਬ ਕਾਂਗਰਸ ਵਲੋਂ ਅੱਜ ਵਿਧਾਨ ਸਭਾ ਹਲਕਾ ਪੱਛਮੀ ਅੰਮ੍ਰਿਤਸਰ ਵਿਖੇ ਸਾਬਕਾ ਕੈਬਨਿਟ...

Ad Position 21
No active advertisement
ਅਜੀਤ ਡੈਸਕ 26-11-2026

ਛੇਹਰਟਾ (ਅੰਮ੍ਰਿਤਸਰ), 26 ਨਵੰਬਰ (ਪੱਤਰ ਪ੍ਰੇਰਕ)- ਪੰਜਾਬ ਕਾਂਗਰਸ ਵਲੋਂ ਅੱਜ ਵਿਧਾਨ ਸਭਾ ਹਲਕਾ ਪੱਛਮੀ ਅੰਮ੍ਰਿਤਸਰ ਵਿਖੇ ਸਾਬਕਾ ਕੈਬਨਿਟ ਵਜ਼ੀਰ ਡਾ. ਰਾਜ ਕੁਮਾਰ ਵੇਰਕਾ ਦੀ ਅਗਵਾਈ ਹੇਠ ਇਕ ਨਿੱਜੀ ਪੈਲਸ ਵਿਚ ਸੰਵਿਧਾਨ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਹੁੰਚੇ। ਰੈਲੀ ਦੌਰਾਨ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੇ ਸਰਕਾਰਾਂ ਦੀਆਂ ਨੀਤੀਆਂ ’ਤੇ ਸਵਾਲ ਚੁੱਕਦੇ ਹੋਏ ਲੋਕਾ ਨੂੰ ਪੰਜਾਬ, ਕਿਸਾਨਾਂ, ਨੌਜਵਾਨਾਂ ਤੇ ਲੋਕਤੰਤਰ ਦੇ ਹੱਕ ਵਿਚ ਖੜ੍ਹਨ ਦਾ ਦਿੱਤਾ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸੰਵਿਧਾਨ, ਲੋਕਤੰਤਰ ਤੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਕਿਸੇ ਵੀ ਸਰਕਾਰ ਜਾਂ ਸੱਤਾ ਤੋਂ ਉੱਪਰ ਹੈ, ਪਰ ਅੱਜ ਦੀਆਂ ਸਰਕਾਰਾਂ ਸੱਤਾ ਨੂੰ ਸੰਵਿਧਾਨ ਤੋਂ ਵੱਡਾ ਸਮਝਣ ਲੱਗ ਪਈਆਂ ਹਨ, ਜੋ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੇ ਪੱਤਰਕਾਰਾਂ ਨੂੰ ਲੋਕਾਂ ਸਾਹਮਣੇ ਸਰਕਾਰਾਂ ਦੇ ਕੰਮਕਾਜ ਅਤੇ ਜਵਾਬਦੇਹੀ ਰੱਖਣ ਦਾ ਅਧਿਕਾਰ ਦਿੱਤਾ ਹੈ, ਪਰ ਅੱਜ ਪੱਤਰਕਾਰਾਂ ਨੂੰ ਆਪਣੀ ਆਵਾਜ਼ ਉਠਾਉਣ ’ਤੇ ਦਬਾਅ ਅਤੇ ਹਿੰਸਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਭਾਜਪਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਨੌਜਵਾਨਾਂ ਨੂੰ ਪੱਤਰਕਾਰੀ ਰਾਹੀਂ ਸਮਾਜ ਦੀ ਸੇਵਾ ਕਰਨ ਤੋਂ ਰੋਕਣ ਦੀ ਬਜਾਏ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਕਿਸਾਨਾਂ ਦੇ ਸੰਘਰਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਲੰਮਾ ਸਮਾਂ ਸੜਕਾਂ ’ਤੇ ਸੰਘਰਸ਼ ਕਰਨਾ ਪਿਆ ਅਤੇ ਕਈ ਕਿਸਾਨਾਂ ਨੇ ਸ਼ਹਾਦਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਹਾਲਾਤ ਲੋਕਤੰਤਰ ਅਤੇ ਸੰਵਿਧਾਨਕ ਹੱਕਾਂ ਦੀ ਅਸਲੀਅਤ ਨੂੰ ਦਰਸਾਉਂਦੇ ਹਨ ਅਤੇ ਲੋਕਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਜਾਗਰੂਕ ਹੋਣਾ ਚਾਹੀਦਾ ਹੈ। ਅਗਨੀਵੀਰ ਯੋਜਨਾ ਬਾਰੇ ਬੋਲਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣਾ ਯੋਗਦਾਨ ਪਾਉਂਦੇ ਹਨ,ਪਰ ਫੌਜੀ ਸੇਵਾ ਦੀ ਮਿਆਦ ਅਤੇ ਭਵਿੱਖ ਦੀ ਸੁਰੱਖਿਆ ਨੂੰ ਲੈ ਕੇ ਨੌਜਵਾਨਾਂ ਵਿੱਚ ਚਿੰਤਾਵਾਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਤੋਂ ਬਾਅਦ ਸਨਮਾਨਜਨਕ ਅਤੇ ਸੁਰੱਖਿਅਤ ਭਵਿੱਖ ਮਿਲਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸੂਚਨਾ ਦਾ ਅਧਿਕਾਰ ਲੋਕਾਂ ਨੂੰ ਜਾਗਰੂਕ ਅਤੇ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਹਨ। ਦੇਸ਼ ਦੀ ਤਰੱਕੀ ਦਾ ਅਰਥ ਸਿਰਫ਼ ਆਰਥਿਕ ਵਿਕਾਸ ਨਹੀਂ, ਸਗੋਂ ਲੋਕਾਂ ਨੂੰ ਸਿੱਖਿਆ, ਸਿਹਤ, ਰੁਜ਼ਗਾਰ, ਸੁਰੱਖਿਆ ਅਤੇ ਬਿਹਤਰ ਜੀਵਨ ਸਹੂਲਤਾਂ ਮਿਲਣਾ ਵੀ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਤੋਂ ਇਲਾਵਾ ਆਪਣੀ ਸੋਚ, ਗਿਆਨ ਅਤੇ ਤਕਨੀਕੀ ਸਮਰੱਥਾ ਨੂੰ ਵਿਕਸਤ ਕਰਨ ਦੀ ਅਪੀਲ ਕੀਤੀ। ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਲਈ ਸਿੱਖਿਆ, ਰੁਜ਼ਗਾਰ, ਸਿਹਤ ਅਤੇ ਕਾਰੋਬਾਰ ਦੇ ਮੌਕੇ ਪੈਦਾ ਕਰਨ ਦੀ ਲੋੜ ਹੈ। ਪੰਜਾਬ ਦੇ ਨੌਜਵਾਨਾਂ ਨੂੰ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਡਰ ਵਾਲੇ ਮਾਹੌਲ ਦੀ ਬਜਾਏ ਅਜਿਹਾ ਵਾਤਾਵਰਨ ਮਿਲਣਾ ਚਾਹੀਦਾ ਹੈ, ਜਿੱਥੇ ਉਹ ਆਪਣੀ ਮਿਹਨਤ ਨਾਲ ਤਰੱਕੀ ਕਰ ਸਕਣ ਅਤੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਜ਼ੁਲਮ, ਨਫ਼ਰਤ ਅਤੇ ਵੰਡਪਾਊ ਤਾਕਤਾਂ ਦੇ ਵਿਰੁੱਧ ਲੜਨ ਦੀ ਸਿੱਖਿਆ ਦਿੱਤੀ ਹੈ। ਗੁਰੂ ਸਾਹਿਬਾਨ ਵੱਲੋਂ ਦਿੱਤੇ ਸਾਂਝੀਵਾਲਤਾ, ਮਨੁੱਖਤਾ ਅਤੇ ਬਰਾਬਰੀ ਦੇ ਸੰਦੇਸ਼ ਨੂੰ ਅੱਗੇ ਵਧਾਉਣਾ ਅੱਜ ਸਮੇਂ ਦੀ ਲੋੜ ਹੈ। ਸਿਆਸੀ ਅਤੇ ਨਿੱਜੀ ਮਤਭੇਦਾਂ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਦੇਸ਼ ਦੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ।ਆਪ ਸਰਕਾਰ ਵਲੋਂ ਯੂਨੀਅਨਾਂ ਦੇ ਆਗੂਆਂ ਨੂੰ ਨਜ਼ਰਬੰਦ ਕੀਤਾ ਜਾ ਰਿਹਾ ਹੈ ਜਦ ਕਿ ਸੰਵਿਧਾਨ ਵਿਚ ਬੋਲਣ ਦਾ ਬਰਾਬਰਤਾ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਬੀ ਟੀਮ ਆਮ ਆਦਮੀ ਪਾਰਟੀ ਹੈ ਜੋ ਇਸ ਵਕਤ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਹੁਣ ਇਸ ਗੱਲ ਲਈ ਤਕੜੇ ਹੋ ਗਏ ਹਨ ਤੇ ਆਉਣ ਵਾਲੇ ਦਿਨਾਂ ਵਿੱਚnਆਮ ਆਦਮੀ ਪਾਰਟੀ ਜੋ ਰੇਤਾ ਦੀ ਕੰਧ ਵਾਂਗ ਹੈ ਉਹ ਬੁਰੀ ਤਰ੍ਹਾਂ ਢਹਿ ਜਾਵੇਗੀ ਤੇ ਉਨਾਂ ਦਾਅਵਾ ਕੀਤਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।

ਅੰਤ ਵਿਚ ਪਰਗਟ ਸਿੰਘ ਨੇ ਰੈਲੀ ਵਿਚ ਸ਼ਾਮਲ ਵੱਖ-ਵੱਖ ਇਲਾਕਿਆਂ ਤੋਂ ਆਏ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸੰਵਿਧਾਨ, ਲੋਕਤੰਤਰ,ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਆਵਾਜ਼ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸੰਵਿਧਾਨ ਦੇ ਸਿਧਾਂਤਾਂ ’ਤੇ ਪਹਿਰਾ ਨਹੀਂ ਦੇਵਾਂਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ‘ਸੰਵਿਧਾਨ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਕਾਂਗਰਸ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਸ਼ਾਸਨ ਦੌਰਾਨ ਅਜਿਹੇ ਹਾਲਾਤ ਬਣੇ ਹਨ ਕਿ ਸੰਵਿਧਾਨ ਦੀ ਰੱਖਿਆ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਵਿਕਾਸ ਸੋਨੀ, ਹਰਪ੍ਰਤਾਪ ਸਿੰਘ ਅਜਨਾਲਾ, ਸੁਨੀਲ ਦੱਤੀ, ਜਸਬੀਰ ਸਿੰਘ ਡਿੰਪਾ, ਦਿਨੇਸ਼ ਬੱਸੀ, ਪ੍ਰਧਾਨ ਮਿੱਠੂ ਮਦਾਨ, ਸਵਰਾਜ ਸਿੰਘ ਸ਼ਵੀ ਢਿੱਲੋ, ਅਜੇ ਕੁਮਾਰ ਪੱਪੂ, ਸਕੱਤਰ ਸਿੰਘ ਬੱਬੂ, ਸਤੀਸ਼ ਬੱਲੂ, ਰਮਨ ਕੁਮਾਰ ਰੰਮੀ, ਰਾਹੁਲ ਕੁਮਾਰ, ਸੁਰਜੀਤ ਸਿੰਘ ਬਰਨਾਲਾ, ਪੀ.ਏ ਵਿਜੇ ਕੁਮਾਰ, ਬੋਬੀ ਚੌਹਾਨ ਸਮੇਤ ਵੱਡੀ ਗਿਣਤੀ ਦੇ ਵਿਚ ਵਰਕਰ ਤੇ ਆਗੂ ਸਾਹਿਬਾਨ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ਵਕੀਲਾਂ ਵਲੋਂ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਫਿਲੌਰ ਵਿਚ ਹੋਈ ਬਸਪਾ ਰੈਲੀ ਵਿਚ ਹਜ਼ਾਰਾਂ ਲੋਕ ਸ਼ਾਮਲ ਹੋਏ
Ad Position 24