26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬੀ.ਟੈਕ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 26 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿਖੇ ਬੀ.ਟੈਕ ਦੇ...

Ad Position 21
No active advertisement
ਅਜੀਤ ਡੈਸਕ 26-11-2026

ਚੰਡੀਗੜ੍ਹ, 26 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿਖੇ ਬੀ.ਟੈਕ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਉਸ ਦੀ ਲਾਸ਼ ਹੋਸਟਲ ਵਾਲੇ ਕਮਰੇ ਵਿਚ ਫਾਹੇ ਨਾਲ ਲਟਕਦੀ ਅੱਜ ਦੁਪਹਿਰ ਨੂੰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਆਰੀਅਨ ਵਾਸੀ ਜੰਮੂ ਕਸ਼ਮੀਰ ਵਜੋਂ ਹੋਈ ਹੈ।

ਜੋ ਕਿ ਬੀਟੈਕ ਦੇ ਪਹਿਲੇ ਸਮੈਸਟਰ ਦਾ ਵਿਦਿਆਰਥੀ ਹੈ। ਅੱਜ ਸਵੇਰ ਉਸਦੇ ਦੋਸਤਾਂ ਨੇ ਉਸਨੂੰ ਹੋਸਟਲ ਵਿਖੇ ਛੱਡਿਆ ਸੀ ਪਰੰਤੂ ਦੁਪਹਿਰ ਵਿਖੇ ਵਾਪਸੀ ਮੌਕੇ ਜਦੋਂ ਉਸਨੇ ਦਰਵਾਜ਼ਾ ਨਾ ਖੋਲਿਆ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਜਦੋਂ ਦਰਵਾਜ਼ਾ ਖੋਲ ਕੇ ਦੇਖਿਆ ਤਾਂ ਆਰੀਅਨ ਪੱਖੇ ਨਾਲ ਲਟਕ ਰਿਹਾ ਸੀ। ਜਦੋਂ ਉਸਨੂੰ ਨਜ਼ਦੀਕੀ ਹਸਪਤਾਲ ਵਿਖੇ ਲਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਵਲੋਂ ਪੂਰੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਅਗਲੀ ਖ਼ਬਰ ਸਹਿਜਪ੍ਰੀਤ ਮੱਕੜ ਅਤੇ ਬੀਬੀ ਜਸਪ੍ਰੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ- ਐਡਵੋਕੇਟ ਅਰਸ਼ਦੀਪ ਸਿੰਘ ਕਲੇਰ
Ad Position 24